ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਸਾਬਕਾ ਵਿਧਾਇਕ ਰਮਨਜੀਤ ਸਿੱਕੀ ਨੇ ਵੱਡਾ ਬਿਆਨ ਦਿੱਤਾ ਹੈ। ਰਮਨਜੀਤ ਸਿੱਕੀ ਨੇ ਕਿਹਾ ਕਿ ਚੰਨੀ ਕਾਂਗਰਸ ਵਿੱਚ ਹਨ ਤਾਂ ਉਹ ਵੀ ਕਾਂਗਰਸ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਚੰਨੀ ਜਿੱਥੇ ਵੀ ਜਾਣਗੇ, ਉਹ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ। ਸਿੱਕੀ ਨੇ ਕਿਹਾ ਕਿ ਜੇ ਚੰਨੀ ਚੋਣ ਲੜਨਗੇ ਤਾਂ ਉਹ ਵੀ ਚੋਣ ਮੈਦਾਨ ਵਿੱਚ ਉਤਰਣਗੇ। ਇਸ ਬਿਆਨ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਨੂੰ ਲੈ ਕੇ ਚਰਚਾ ਹੋਰ ਤੇਜ਼ ਹੋ ਗਈ ਹੈ।















