ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਕਲੇਸ਼ ਦਰਮਿਆਨ ਕਾਂਗਰਸ ਦੇ ਪੰਜਾਬ ਇੰਚਾਰਜ ਭੂਪੇਸ਼ ਬਘੇਲ ਅੱਜ ਤੋਂ ਪੰਜਾਬ ਦੌਰੇ ‘ਤੇ ਆ ਰਹੇ ਹਨ। ਭੂਪੇਸ਼ ਬਘੇਲ ਸ਼ਾਮ ਸਾਢੇ 8 ਵਜੇ ਚੰਡੀਗੜ੍ਹ ਪਹੁੰਚਣਗੇ ਅਤੇ ਕੱਲ੍ਹ ਤੋਂ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਦਾ ਦੌਰ ਸ਼ੁਰੂ ਕਰਨਗੇ। ਇਹ ਬਘੇਲ ਦੀ ਪੰਜਾਬ ਕਾਂਗਰਸ ਇੰਚਾਰਜ ਬਣਨ ਤੋਂ ਬਾਅਦ ਦੂਜੀ ਫੇਰੀ ਹੈ। ਇਸ ਵਾਰ ਉਹ 10 ਦਿਨ ਪੰਜਾਬ ਵਿੱਚ ਰਹਿਣਗੇ ਅਤੇ 16 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕਰਕੇ ਪਾਰਟੀ ਦੀ ਸਥਿਤੀ ਅਤੇ ਅੰਦਰੂਨੀ ਮਸਲਿਆਂ ‘ਤੇ ਚਰਚਾ ਕਰਨਗੇ।







