punjab-congress-high-command-meeting-rahul-gandhi-kharge-raja-warring-strategy | – News18 Punjab

0
4
punjab-congress-high-command-meeting-rahul-gandhi-kharge-raja-warring-strategy | - News18 Punjab



Last Updated:Jul 14, 2026 1:51 PM ISTਦਿੱਲੀ ਵਿੱਚ ਪੰਜਾਬ ਕਾਂਗਰਸ ਨੂੰ ਲੈ ਕੇ ਹਾਈਕਮਾਨ ਦੀ ਅਹਿਮ ਬੈਠਕ ਜਾਰੀ ਹੈ। ਰਾਜਾ ਵੜਿੰਗ ਦੀ ਪ੍ਰਧਾਨਗੀ, ਚੰਨੀ ਧੜੇ ਦੀ ਨਾਰਾਜ਼ਗੀ ਅਤੇ ਅਗਲੀ ਰਣਨੀਤੀ ਨੂੰ ਲੈ ਕੇ ਚਰਚਾਵਾਂ ਤੇਜ਼ ਹਨ।News18ਪੰਜਾਬ ਕਾਂਗਰਸ ਵਿੱਚ ਕਾਫ਼ੀ ਸਮੇਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਦਰਮਿਆਨ ਹੁਣ ਦਿੱਲੀ ਵਿੱਚ ਪਾਰਟੀ ਹਾਈਕਮਾਨ ਨੇ ਮੋਰਚਾ ਸੰਭਾਲ ਲਿਆ ਹੈ। ਪਾਰਟੀ ਦੇ ਸਿਖਰਲੇ ਆਗੂਆਂ ਦੀ ਇੱਕ ਅਹਿਮ ਬੈਠਕ ਵਿੱਚ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਅਤੇ ਸੰਗਠਨ ਨਾਲ ਜੁੜੇ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾ ਰਹੀ ਹੈ। ਇਸ ਬੈਠਕ ਨੂੰ ਪੰਜਾਬ ਕਾਂਗਰਸ ਦੇ ਭਵਿੱਖ ਲਈ ਅਹਿਮ ਮੰਨਿਆ ਜਾ ਰਿਹਾ ਹੈ।ਜਾਣਕਾਰੀ ਅਨੁਸਾਰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ ‘ਤੇ ਹੋ ਰਹੀ ਇਸ ਬੈਠਕ ਵਿੱਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਪਾਰਟੀ ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਵੀ ਮੌਜੂਦ ਹਨ। ਬੈਠਕ ਦੌਰਾਨ ਪੰਜਾਬ ਕਾਂਗਰਸ ਦੀ ਮੌਜੂਦਾ ਸਥਿਤੀ, ਸੰਗਠਨਕ ਢਾਂਚੇ ਅਤੇ ਅਗਲੀ ਰਣਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।ਸੂਤਰਾਂ ਮੁਤਾਬਕ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਆਪਣੇ ਅਹੁਦੇ ‘ਤੇ ਬਰਕਰਾਰ ਰੱਖਣ ਦੇ ਮੁੱਦੇ ਨੂੰ ਲੈ ਕੇ ਪਾਰਟੀ ਦੇ ਅੰਦਰ ਮਤਭੇਦ ਸਾਹਮਣੇ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਜੁੜਿਆ ਧੜਾ ਇਸ ਫ਼ੈਸਲੇ ਤੋਂ ਨਾਰਾਜ਼ ਹੈ ਅਤੇ ਆਪਣਾ ਪੱਖ ਹਾਈਕਮਾਨ ਤੱਕ ਪਹੁੰਚਾ ਚੁੱਕਾ ਹੈ।ਇਸ ਦਰਮਿਆਨ ਰਾਹੁਲ ਗਾਂਧੀ ਵੀ ਆਪਣੇ ਵਿਦੇਸ਼ ਦੌਰੇ ਤੋਂ ਵਾਪਸ ਪਰਤ ਆਏ ਹਨ। ਉਨ੍ਹਾਂ ਦੀ ਵਾਪਸੀ ਤੋਂ ਤੁਰੰਤ ਬਾਅਦ ਪੰਜਾਬ ਕਾਂਗਰਸ ਨੂੰ ਲੈ ਕੇ ਇਹ ਉੱਚ ਪੱਧਰੀ ਬੈਠਕ ਹੋਣ ਕਾਰਨ ਸਿਆਸੀ ਹਲਕਿਆਂ ਵਿੱਚ ਇਸ ਦੀ ਖ਼ਾਸ ਚਰਚਾ ਹੋ ਰਹੀ ਹੈ। ਪਾਰਟੀ ਅੰਦਰ ਚੱਲ ਰਹੇ ਮਤਭੇਦਾਂ ਨੂੰ ਦੂਰ ਕਰਨ ਅਤੇ ਸੰਗਠਨ ਨੂੰ ਇੱਕਜੁੱਟ ਕਰਨ ਲਈ ਹਾਈਕਮਾਨ ਵੱਲੋਂ ਅਗਲੇ ਕਦਮਾਂ ‘ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ।ਹਾਲਾਂਕਿ ਬੈਠਕ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੇ ਅਧਿਕਾਰਕ ਫ਼ੈਸਲੇ ਜਾਂ ਐਲਾਨ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਫਿਰ ਵੀ ਸਿਆਸੀ ਮਾਹਿਰਾਂ ਦੀ ਨਜ਼ਰ ਇਸ ਗੱਲ ‘ਤੇ ਟਿਕੀ ਹੋਈ ਹੈ ਕਿ ਕੀ ਹਾਈਕਮਾਨ ਮੌਜੂਦਾ ਲੀਡਰਸ਼ਿਪ ਨੂੰ ਜਾਰੀ ਰੱਖੇਗਾ ਜਾਂ ਪੰਜਾਬ ਕਾਂਗਰਸ ਵਿੱਚ ਏਕਤਾ ਬਣਾਉਣ ਲਈ ਕੋਈ ਨਵਾਂ ਸੰਗਠਨਕ ਫ਼ਾਰਮੂਲਾ ਸਾਹਮਣੇ ਲਿਆਵੇਗਾ।ਫਿਲਹਾਲ ਪੰਜਾਬ ਕਾਂਗਰਸ ਦੇ ਭਵਿੱਖ ਨਾਲ ਜੁੜੇ ਅਹਿਮ ਫ਼ੈਸਲਿਆਂ ਦੀ ਉਡੀਕ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹਾਈਕਮਾਨ ਦੀ ਰਣਨੀਤੀ ਸੂਬੇ ਦੀ ਸਿਆਸਤ ‘ਤੇ ਅਸਰ ਪਾ ਸਕਦੀ ਹੈ।Read More



Rozana Times

LEAVE A REPLY

Please enter your comment!
Please enter your name here