Last Updated:Mar 16, 2026 11:38 AM ISTਪੰਜਾਬ ਵਿੱਚ ਰਾਸ਼ਨ ਕਾਰਡ ਦੇ ਨਿਯਮਾਂ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ। ਹੁਣ 8 ਲੱਖ ਸਲਾਨਾ ਆਮਦਨ ਵਾਲੇ ਪਰਿਵਾਰ ਵੀ ਫ੍ਰੀ ਰਾਸ਼ਨ ਲਈ ਯੋਗ ਹੋ ਸਕਣਗੇ। ਹੈਰਾਨੀ ਦੀ ਗੱਲ ਇਹ ਹੈ ਕਿ ਕਾਰ ਅਤੇ ਏਸੀ ਵਾਲੇ ਘਰਾਂ ਦੇ ਮਾਲਕਾਂ ਨੂੰ ਵੀ ਇਸ ਯੋਜਨਾ ਦਾ ਲਾਭ ਮਿਲ ਸਕਦਾ ਹੈ।ਪੰਜਾਬ ‘ਚ ਰਾਸ਼ਨ ਕਾਰਡ ਲਈ ਵੱਡੀ ਛੂਟ!New Ration card rules: ਪੰਜਾਬ ਸਰਕਾਰ ਵੱਲੋਂ ਰਾਸ਼ਨ ਕਾਰਡ ਦੇ ਨਿਯਮਾਂ ਵਿੱਚ ਵੱਡਾ ਬਦਲਾਅ ਕਰਦੇ ਹੋਏ ਲੱਖਾਂ ਲੋਕਾਂ ਨੂੰ ਰਾਹਤ ਦਿੱਤੀ ਗਈ ਹੈ। ਨਵੇਂ ਨੋਟੀਫਿਕੇਸ਼ਨ ਦੇ ਤਹਿਤ ਹੁਣ ਰਾਸ਼ਨ ਕਾਰਡ ਲਈ ਯੋਗਤਾ ਦੀਆਂ ਕਈ ਪੁਰਾਣੀਆਂ ਸ਼ਰਤਾਂ ਨੂੰ ਹਟਾ ਦਿੱਤਾ ਗਿਆ ਹੈ, ਜਿਸ ਨਾਲ ਹੋਰ ਵੱਡੀ ਗਿਣਤੀ ਵਿੱਚ ਲੋਕ ਸਰਕਾਰ ਦੀ ਫ੍ਰੀ ਰਾਸ਼ਨ ਯੋਜਨਾ ਦਾ ਲਾਭ ਲੈ ਸਕਣਗੇ।ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਫੈਸਲੇ ਮੁਤਾਬਕ ਹੁਣ ਸਲਾਨਾ ਆਮਦਨ ਦੀ ਹੱਦ ਨੂੰ ਕਾਫੀ ਵਧਾ ਦਿੱਤਾ ਗਿਆ ਹੈ। ਪਹਿਲਾਂ ਇਹ ਸੀਮਾ 1.80 ਲੱਖ ਰੁਪਏ ਸਲਾਨਾ ਸੀ, ਪਰ ਹੁਣ ਇਸਨੂੰ ਵਧਾ ਕੇ 8 ਲੱਖ ਰੁਪਏ ਕਰ ਦਿੱਤਾ ਗਿਆ ਹੈ। ਇਸਦਾ ਮਤਲਬ ਹੈ ਕਿ ਜਿਨ੍ਹਾਂ ਪਰਿਵਾਰਾਂ ਦੀ ਸਲਾਨਾ ਆਮਦਨ 8 ਲੱਖ ਰੁਪਏ ਤੱਕ ਹੈ, ਉਹ ਵੀ ਹੁਣ ਰਾਸ਼ਨ ਯੋਜਨਾ ਦਾ ਲਾਭ ਲੈ ਸਕਣਗੇ।ਇਸਦੇ ਨਾਲ ਹੀ ਜ਼ਮੀਨ ਨਾਲ ਜੁੜੀਆਂ ਸ਼ਰਤਾਂ ਵਿੱਚ ਵੀ ਵੱਡੀ ਛੂਟ ਦਿੱਤੀ ਗਈ ਹੈ। ਪਹਿਲਾਂ 2.5 ਏਕੜ ਉਪਜਾਊ ਅਤੇ 5 ਏਕੜ ਬਰਾਨੀ ਜ਼ਮੀਨ ਦੀ ਹੱਦ ਨਿਰਧਾਰਤ ਕੀਤੀ ਗਈ ਸੀ, ਜਿਸ ਕਾਰਨ ਕਈ ਲੋਕ ਇਸ ਯੋਜਨਾ ਤੋਂ ਬਾਹਰ ਰਹਿ ਜਾਂਦੇ ਸਨ। ਹੁਣ ਇਹ ਸ਼ਰਤ ਪੂਰੀ ਤਰ੍ਹਾਂ ਹਟਾ ਦਿੱਤੀ ਗਈ ਹੈ।ਸ਼ਹਿਰੀ ਇਲਾਕਿਆਂ ਦੇ ਵਾਸੀਆਂ ਲਈ ਵੀ ਵੱਡੀ ਰਾਹਤ ਦਿੱਤੀ ਗਈ ਹੈ। ਪਹਿਲਾਂ 100 ਗਜ਼ ਦੇ ਮਕਾਨ ਵਾਲੇ ਪਰਿਵਾਰਾਂ ਨੂੰ ਇਸ ਯੋਜਨਾ ਲਈ ਯੋਗ ਨਹੀਂ ਮੰਨਿਆ ਜਾਂਦਾ ਸੀ, ਪਰ ਹੁਣ ਇਹ ਸ਼ਰਤ ਵੀ ਹਟਾ ਦਿੱਤੀ ਗਈ ਹੈ। ਇਸ ਨਾਲ ਸ਼ਹਿਰਾਂ ਵਿੱਚ ਰਹਿਣ ਵਾਲੇ ਕਈ ਹੋਰ ਪਰਿਵਾਰਾਂ ਲਈ ਵੀ ਰਾਸ਼ਨ ਕਾਰਡ ਬਣਵਾਉਣ ਦਾ ਰਾਹ ਖੁੱਲ੍ਹ ਗਿਆ ਹੈ।ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਹੁਣ ਚਾਰ ਪਹੀਆ ਵਾਹਨ ਰੱਖਣ ਵਾਲੇ ਲਾਭਪਾਤਰੀ ਵੀ ਇਸ ਯੋਜਨਾ ਲਈ ਯੋਗ ਹੋਣਗੇ। ਇਸ ਤੋਂ ਇਲਾਵਾ ਏਸੀ ਵਾਲੇ ਘਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੀ ਰਾਸ਼ਨ ਮਿਲ ਸਕੇਗਾ। ਹਾਲਾਂਕਿ ਸਰਕਾਰੀ ਮੁਲਾਜ਼ਮਾਂ ਨੂੰ ਇਸ ਯੋਜਨਾ ਦੇ ਦਾਇਰੇ ਤੋਂ ਬਾਹਰ ਰੱਖਿਆ ਗਿਆ ਹੈ।ਮੌਜੂਦਾ ਸਮੇਂ ਪੰਜਾਬ ਵਿੱਚ ਕਰੀਬ 47.5 ਲੱਖ ਲੋਕ ਰਾਸ਼ਨ ਯੋਜਨਾ ਦਾ ਲਾਭ ਲੈ ਰਹੇ ਹਨ। ਸਰਕਾਰ ਦੇ ਇਸ ਨਵੇਂ ਨੋਟੀਫਿਕੇਸ਼ਨ ਤੋਂ ਬਾਅਦ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਹੁਣ ਲਾਭਪਾਤਰੀਆਂ ਦੀ ਗਿਣਤੀ ਵਿੱਚ ਵੱਡਾ ਵਾਧਾ ਹੋ ਸਕਦਾ ਹੈ।ਸਰਕਾਰੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਫੈਸਲਾ ਉਹਨਾਂ ਪਰਿਵਾਰਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਹੈ ਜੋ ਆਰਥਿਕ ਤੌਰ ‘ਤੇ ਪੂਰੀ ਤਰ੍ਹਾਂ ਮਜ਼ਬੂਤ ਨਹੀਂ ਹਨ ਪਰ ਪੁਰਾਣੀਆਂ ਸ਼ਰਤਾਂ ਕਾਰਨ ਯੋਜਨਾ ਦਾ ਲਾਭ ਨਹੀਂ ਲੈ ਸਕਦੇ ਸਨ।ਨਵੇਂ ਨਿਯਮ ਲਾਗੂ ਹੋਣ ਨਾਲ ਹੁਣ ਪੰਜਾਬ ਦੇ ਲੱਖਾਂ ਹੋਰ ਪਰਿਵਾਰਾਂ ਲਈ ਫ੍ਰੀ ਰਾਸ਼ਨ ਯੋਜਨਾ ਦਾ ਰਾਹ ਖੁੱਲ੍ਹ ਗਿਆ ਹੈ। ਇਸ ਨਾਲ ਗਰੀਬ ਅਤੇ ਮੱਧ ਵਰਗ ਦੇ ਕਈ ਘਰਾਂ ਨੂੰ ਮਹਿੰਗਾਈ ਦੇ ਸਮੇਂ ਵਿੱਚ ਵੱਡੀ ਰਾਹਤ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।Location :Kharar,Sahibzada Ajit Singh Nagar,PunjabFirst Published :Mar 16, 2026 11:15 AM ISTRead More
- Advertisement -
Recent Posts
Most Popular
Ludhina: 16 ਸਾਲ ਦੇ ਮੁੰਡੇ ਨਾਲ ਬਦਫੈਲੀ: ਝਾੜਾ ਲਾਉਣ ਦੇ ਬਹਾਨੇ ਮੌਲਵੀ ਮਸਜਿਦ ‘ਚ...
ਪੀੜਤ ਪਰਿਵਾਰ ਦਾ ਦਾਅਵਾ ਹੈ ਕਿ ਲੜਕਾ ਸਰੀਰ ਵਿੱਚ ਦਰਦ ਤੋਂ ਪੀੜਤ ਸੀ ਅਤੇ ਉਸਨੂੰ ਰਾਹਤ ਪਾਉਣ ਲਈ ਮੌਲਵੀ ਕੋਲ ਲੈ ਗਿਆ। ਮੌਲਵੀ ਪੀੜਤ...
ਸੁਖਬੀਰ ਸਿੰਘ ਬਾਦਲ ਵੱਲੋਂ 83 ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਹਲਕਾ ਪ੍ਰਧਾਨ ਨਿਯੁਕਤ |...
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ...
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ...
ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਦਰਪੇਸ਼ ਅਸਧਾਰਣ ਸੁਰੱਖਿਆ, ਆਰਥਿਕ ਤੇ ਸਮਾਜਿਕ ਚੁਣੌਤੀਆਂ...
ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ਼; ਤੇਜ਼ ਹਵਾਵਾਂ ਦੇ ਨਾਲ ਤੂਫਾਨ ਅਤੇ ਗੜੇਮਾਰੀ |...
Last Updated:Jun 11, 2026 8:41 PM ISTਮੌਸਮ ਵਿਭਾਗ ਨੇ ਅੱਜ ਪੰਜਾਬਹ ਲਈ 'ਔਰੇਂਜ ਅਲਰਟ' ਜਾਰੀ ਕੀਤਾ ਹੈ, ਜਿਸ ਵਿੱਚ 70 ਕਿਲੋਮੀਟਰ ਪ੍ਰਤੀ ਘੰਟਾ ਦੀ...
ਕਾਂਗਰਸ ਪਾਰਟੀ ਪੰਜਾਬ ਵਿੱਚ ਖੜਗੇ, ਰਾਹੁਲ ਦੀ ਅਗਵਾਈ ਵਿੱਚ ਚੋਣ ਲੜੇਗੀ: ਅਮਰਿੰਦਰ ਸਿੰਘ ਵੜਿੰਗ...
Last Updated:Jun 11, 2026 9:02 PM ISTਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਵਿੱਚ ਹੋਣ ਵਾਲੀਆਂ ਅਗਲੀਆਂ ਚੋਣਾਂ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ...















