punjab government reward policy for gangsters information helpline details operation prahar hs |

0
5
punjab government reward policy for gangsters information helpline details operation prahar hs |



Last Updated:Apr 13, 2026 10:46 AM ISTਹੁਣ ਗੈਂਗਸਟਰਾਂ ਦੀ ਖ਼ਬਰ ਦੇਣ ‘ਤੇ ਮਿਲ ਸਕਦਾ ਹੈ ਵੱਡਾ ਇਨਾਮ, ਪਰ ਸਭ ਤੋਂ ਵੱਡਾ ਸਵਾਲ—ਕੀ ਤੁਸੀਂ ਬਣੋਗੇ ਪੁਲਿਸ ਦੇ ਗੁਪਤ ਸਾਥੀ? ਪੂਰੀ ਖ਼ਬਰ ਪੜ੍ਹੋ ਅਤੇ ਜਾਣੋ ਕਿਵੇਂ ਬਦਲ ਰਹੀ ਹੈ ਪੰਜਾਬ ਦੀ ਸੁਰੱਖਿਆ ਤਸਵੀਰ…ਗੈਂਗਸਟਰਾਂ ‘ਤੇ ਮਾਨ ਸਰਕਾਰ ਦਾ ਵੱਡਾ ਵਾਰ! ਹੁਣ ਸਿਰਫ਼ ਇਕ ਕਾਲ ਤੇ ਮਿਲੇਗਾ ਲੱਖਾਂ ਦਾ ਇਨਾਮਪੰਜਾਬ ਵਿੱਚ ਅਪਰਾਧ ਅਤੇ ਗੈਂਗਸਟਰਵਾਦ ਨੂੰ ਜੜੋਂ ਖਤਮ ਕਰਨ ਲਈ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਇਕ ਵੱਡਾ ਅਤੇ ਨਿਰਣਾਇਕ ਕਦਮ ਚੁੱਕਿਆ ਹੈ। ਸਰਕਾਰ ਨੇ ‘ਪੁਰਸਕਾਰ ਨੀਤੀ’ ਨੂੰ ਲਾਗੂ ਕਰਦਿਆਂ ਪੰਜਾਬ ਪੁਲਿਸ ਨੂੰ ਅਜਿਹੇ ਲੋਕਾਂ ਨੂੰ ਇਨਾਮ ਦੇਣ ਦੇ ਅਧਿਕਾਰ ਦਿੱਤੇ ਹਨ, ਜੋ ਸੂਬੇ ਦੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਭਰੋਸੇਯੋਗ ਜਾਣਕਾਰੀ ਮੁਹੱਈਆ ਕਰਵਾਉਣਗੇ। ਇਸ ਦੇ ਨਾਲ ਹੀ 28 ਸਭ ਤੋਂ ਵਾਂਛਿਤ ਅਪਰਾਧੀਆਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ, ਜਿਸ ਨਾਲ ਸੂਬੇ ਵਿੱਚ ਅਪਰਾਧ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਹੋਣ ਦੀ ਉਮੀਦ ਹੈ।‘ਗੈਂਗਸਟਰਾਂ ‘ਤੇ ਵਾਰ’ ਪ੍ਰੋਜੈਕਟ ਤਹਿਤ ਸਰਕਾਰ ਨੇ ਪੁਲਿਸ ਅਧਿਕਾਰੀਆਂ ਨੂੰ ਇਨਾਮ ਦੀ ਰਕਮ ਮਨਜ਼ੂਰ ਕਰਨ ਲਈ ਵੱਖ-ਵੱਖ ਪੱਧਰਾਂ ‘ਤੇ ਅਧਿਕਾਰ ਦਿੱਤੇ ਹਨ। ਐਸਐਸਪੀ ਨੂੰ 1 ਲੱਖ ਰੁਪਏ ਤੱਕ, ਪੁਲਿਸ ਕਮਿਸ਼ਨਰ ਅਤੇ ਆਈਜੀ/ਡੀਆਈਜੀ ਨੂੰ 1.5 ਲੱਖ ਰੁਪਏ ਤੱਕ, ਜਦਕਿ ਉੱਚ ਅਧਿਕਾਰੀਆਂ ਨੂੰ 2 ਲੱਖ ਰੁਪਏ ਜਾਂ ਇਸ ਤੋਂ ਵੱਧ ਇਨਾਮ ਮਨਜ਼ੂਰ ਕਰਨ ਦੀ ਛੂਟ ਦਿੱਤੀ ਗਈ ਹੈ। ਇਹ ਰਕਮ ਸਿਰਫ਼ ਉਹਨਾਂ ਲੋਕਾਂ ਨੂੰ ਹੀ ਦਿੱਤੀ ਜਾਵੇਗੀ ਜੋ ਸਹੀ ਅਤੇ ਪੱਕੀ ਜਾਣਕਾਰੀ ਮੁਹੱਈਆ ਕਰਵਾਉਣਗੇ।ਇਸ ਯੋਜਨਾ ਦੀ ਸਭ ਤੋਂ ਖਾਸ ਗੱਲ ਇਹ ਹੈ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਪੱਧਰ ‘ਤੇ ਸੂਚਨਾ ਦਾਤਾ ਦੀ ਪਛਾਣ ਜਾਹਿਰ ਨਹੀਂ ਹੋਵੇਗੀ, ਜਿਸ ਨਾਲ ਲੋਕ ਬਿਨਾਂ ਕਿਸੇ ਡਰ ਦੇ ਅੱਗੇ ਆ ਸਕਣ।ਇਸਦੇ ਨਾਲ ਹੀ ਪੰਜਾਬ ਪੁਲਿਸ ਨੇ ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਜਾਰੀ ਕੀਤਾ ਹੈ, ਜਿਸ ‘ਤੇ ਲੋਕ ਗੁਪਤ ਤੌਰ ‘ਤੇ ਜਾਣਕਾਰੀ ਸਾਂਝੀ ਕਰ ਸਕਦੇ ਹਨ। ਪੁਲਿਸ ਦਾ ਕਹਿਣਾ ਹੈ ਕਿ ਜਿਹੜੀ ਜਾਣਕਾਰੀ ਅਪਰਾਧੀਆਂ ਦੀ ਗ੍ਰਿਫ਼ਤਾਰੀ ਵਿੱਚ ਮਦਦਗਾਰ ਸਾਬਤ ਹੋਵੇਗੀ, ਉਸ ਦੇਣ ਵਾਲੇ ਨੂੰ ਯੋਗ ਇਨਾਮ ਦਿੱਤਾ ਜਾਵੇਗਾ।ਇਹ ਸਾਰੀ ਕਾਰਵਾਈ ‘ਆਪਰੇਸ਼ਨ ਪ੍ਰਹਾਰ’ ਦੇ ਅਧੀਨ ਕੀਤੀ ਜਾ ਰਹੀ ਹੈ, ਜਿਸ ਦਾ ਮਕਸਦ ਗੈਂਗਸਟਰ ਨੈੱਟਵਰਕ ਨੂੰ ਤੋੜਣਾ ਅਤੇ ਪੰਜਾਬ ਨੂੰ ਸੁਰੱਖਿਅਤ ਬਣਾਉਣਾ ਹੈ। ਇਸ ਮੁਹਿੰਮ ਦੌਰਾਨ ਪੁਲਿਸ ਨੇ ਪਹਿਲਾਂ ਹੀ ਵੱਡੀ ਕਾਰਵਾਈ ਕਰਦਿਆਂ ਸੂਬੇ ਭਰ ਵਿੱਚ 56,487 ਛਾਪੇ ਮਾਰੇ ਹਨ। ਇਨ੍ਹਾਂ ਕਾਰਵਾਈਆਂ ਦੇ ਨਤੀਜੇ ਵਜੋਂ ਹੁਣ ਤੱਕ 19,894 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।ਇਸ ਤੋਂ ਇਲਾਵਾ 9,353 ਵਿਅਕਤੀਆਂ ਖ਼ਿਲਾਫ਼ ਰੋਕਥਾਮ ਕਾਰਵਾਈ ਕੀਤੀ ਗਈ ਹੈ ਅਤੇ 15,284 ਲੋਕਾਂ ਦੀ ਤਸਦੀਕ ਕਰਕੇ ਪੁੱਛਗਿੱਛ ਤੋਂ ਬਾਅਦ ਛੱਡਿਆ ਗਿਆ ਹੈ। ਖਾਸ ਗੱਲ ਇਹ ਹੈ ਕਿ 851 ਐਲਾਨੇ ਅਪਰਾਧੀਆਂ ਨੂੰ ਵੀ ਇਸ ਮੁਹਿੰਮ ਤਹਿਤ ਕਾਬੂ ਕੀਤਾ ਗਿਆ ਹੈ।ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਸ ਨੀਤੀ ਦਾ ਮੁੱਖ ਮਕਸਦ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ‘ਤੇ ਪੂਰੀ ਤਰ੍ਹਾਂ ਰੋਕ ਲਗਾਉਣਾ ਹੈ। ਸਰਕਾਰ ਨੇ ਇਹ ਵੀ ਸੰਕੇਤ ਦਿੱਤਾ ਹੈ ਕਿ ਇਸ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਕਦਮ ਚੁੱਕਣ ਤੋਂ ਹਿਚਕਿਚਾਇਆ ਨਹੀਂ ਜਾਵੇਗਾ।ਪੁਲਿਸ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਅੱਗੇ ਆ ਕੇ ਇਸ ਮੁਹਿੰਮ ਦਾ ਹਿੱਸਾ ਬਣਨ, ਤਾਂ ਜੋ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਇਆ ਜਾ ਸਕੇ। ਜਿਵੇਂ-ਜਿਵੇਂ ਲੋਕਾਂ ਦੀ ਭਾਗੀਦਾਰੀ ਵਧੇਗੀ, ਤਿਵੇਂ-ਤਿਵੇਂ ਅਪਰਾਧੀਆਂ ਲਈ ਸੂਬੇ ਵਿੱਚ ਥਾਂ ਘੱਟ ਹੁੰਦੀ ਜਾਵੇਗੀ।First Published :Apr 13, 2026 10:46 AM ISTRead More



Rozana Times

LEAVE A REPLY

Please enter your comment!
Please enter your name here