Last Updated:Mar 08, 2026 12:00 PM ISTਪੰਜਾਬ ਵਿੱਚ ਮਹਿਲਾ ਦਿਵਸ ਦੇ ਮੌਕੇ ‘ਤੇ ਇਕ ਅਜਿਹਾ ਪ੍ਰੋਗਰਾਮ ਸ਼ੁਰੂ ਹੋਇਆ ਹੈ ਜਿਸ ਨੇ ਹਜ਼ਾਰਾਂ ਔਰਤਾਂ ਨੂੰ ਨਵੀਂ ਉਮੀਦ ਦਿੱਤੀ ਹੈ। 28 ਹਜ਼ਾਰ ਤੋਂ ਵੱਧ ਨਾਮਜ਼ਦਗੀਆਂ ਮਿਲਣ ਮਗਰੋਂ ਹੁਣ ਸਭ ਦੀ ਨਜ਼ਰ 25 ਹਜ਼ਾਰ…ਇਹਨਾਂ ਔਰਤਾਂ ਨੂੰ 25 ਹਜ਼ਾਰ… CM ਮਾਨ ਦੇਣਗੇ ਖ਼ਾਸ ਸਨਮਾਨ…ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਸੂਬੇ ਭਰ ਦੀਆਂ ਔਰਤਾਂ ਲਈ ਪ੍ਰੇਰਣਾ ਦਾ ਕੇਂਦਰ ਬਣਦਾ ਜਾ ਰਿਹਾ ਹੈ। ਇਸ ਪਹਿਲਕਦਮੀ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੀਆਂ ਔਰਤਾਂ ਹੁਣ ਸਿਰਫ ਘਰੇਲੂ ਜ਼ਿੰਮੇਵਾਰੀਆਂ ਤੱਕ ਸੀਮਿਤ ਨਹੀਂ ਰਹੀਆਂ, ਸਗੋਂ ਉੱਦਮਤਾ ਦੇ ਖੇਤਰ ਵਿੱਚ ਵੀ ਆਪਣੀ ਵੱਖਰੀ ਪਛਾਣ ਬਣਾਉਣ ਲਈ ਅੱਗੇ ਵੱਧ ਰਹੀਆਂ ਹਨ।ਪੰਜਾਬ ਦੇ ਮੁੱਖ ਮੰਤਰੀ Bhagwant Mann ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ਮਕਸਦ ਮਹਿਲਾ ਸਸ਼ਕਤੀਕਰਨ ਨੂੰ ਮਜ਼ਬੂਤ ਕਰਨਾ ਅਤੇ ਉਹਨਾਂ ਔਰਤਾਂ ਨੂੰ ਸਨਮਾਨ ਦੇਣਾ ਹੈ ਜੋ ਆਪਣੇ ਜਜ਼ਬੇ ਅਤੇ ਮਿਹਨਤ ਨਾਲ ਕਾਰੋਬਾਰ ਜਾਂ ਸਵੈ-ਰੁਜ਼ਗਾਰ ਦੇ ਖੇਤਰ ਵਿੱਚ ਨਵੀਂ ਮਿਸਾਲ ਕਾਇਮ ਕਰ ਰਹੀਆਂ ਹਨ।ਇਸ ਪ੍ਰੋਗਰਾਮ ਦਾ ਪਹਿਲਾ ਪੜਾਅ 2 ਮਾਰਚ ਤੋਂ 6 ਮਾਰਚ ਤੱਕ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਆਯੋਜਿਤ ਕੀਤਾ ਗਿਆ। ਇਸ ਦੌਰਾਨ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਕਾਰੋਬਾਰ, ਘਰੇਲੂ ਉਦਯੋਗ, ਖੇਤੀਬਾੜੀ ਨਾਲ ਜੁੜੇ ਉੱਦਮਾਂ ਅਤੇ ਵੱਖ-ਵੱਖ ਸੇਵਾ ਖੇਤਰਾਂ ਵਿੱਚ ਕੰਮ ਕਰ ਰਹੀਆਂ ਮਹਿਲਾ ਉੱਦਮੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਹਰੇਕ ਵਿਧਾਨ ਸਭਾ ਹਲਕੇ ਵਿੱਚੋਂ 100 ਮਹਿਲਾ ਉੱਦਮੀਆਂ ਨੂੰ ਚੁਣ ਕੇ ਉਨ੍ਹਾਂ ਦੇ ਸਵੈ-ਨਿਰਭਰਤਾ ਵੱਲ ਚੁੱਕੇ ਕਦਮਾਂ ਦੀ ਮਾਨਤਾ ਦਿੱਤੀ ਗਈ।ਇਸ ਮੁਹਿੰਮ ਨੂੰ ਮਿਲੇ ਜ਼ਬਰਦਸਤ ਹੁੰਗਾਰੇ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ‘ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ’ ਦੇ ਪੋਰਟਲ ਰਾਹੀਂ 28 ਹਜ਼ਾਰ ਤੋਂ ਵੱਧ ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ। ਇਹ ਗਿਣਤੀ ਦਰਸਾਉਂਦੀ ਹੈ ਕਿ ਪੰਜਾਬ ਦੀਆਂ ਔਰਤਾਂ ਵਿੱਚ ਉੱਦਮਤਾ ਲਈ ਰੁਝਾਨ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਉਹ ਆਰਥਿਕ ਤੌਰ ‘ਤੇ ਸੁਤੰਤਰ ਹੋਣ ਲਈ ਨਵੇਂ ਮੌਕੇ ਖੋਜ ਰਹੀਆਂ ਹਨ।ਹੁਣ ਤੱਕ ਹਲਕਾ ਪੱਧਰ ‘ਤੇ ਸਨਮਾਨ ਸਮਾਰੋਹ ਸਫਲਤਾਪੂਰਵਕ ਕਰਵਾਏ ਜਾ ਚੁੱਕੇ ਹਨ, ਜਿੱਥੇ ਸਥਾਨਕ ਨੁਮਾਇੰਦਿਆਂ ਅਤੇ ਭਾਈਚਾਰੇ ਦੇ ਲੋਕਾਂ ਦੀ ਮੌਜੂਦਗੀ ਵਿੱਚ ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਅਗਲਾ ਪੜਾਅ ਜ਼ਿਲ੍ਹਾ ਪੱਧਰ ‘ਤੇ ਹੋਵੇਗਾ, ਜਿੱਥੇ ਹਲਕਾ ਪੱਧਰ ‘ਤੇ ਚੁਣੀਆਂ ਗਈਆਂ ਔਰਤਾਂ ਵਿੱਚੋਂ ਹੋਰ ਚੋਣ ਕੀਤੀ ਜਾਵੇਗੀ।ਜਾਣਕਾਰੀ ਅਨੁਸਾਰ, ਲਗਭਗ 11,700 ਮਹਿਲਾ ਉੱਦਮੀਆਂ ਨੂੰ ਹਲਕਾ ਪੱਧਰ ‘ਤੇ ਸਨਮਾਨਿਤ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿੱਚੋਂ 2,300 ਔਰਤਾਂ ਦੀ ਚੋਣ ਜ਼ਿਲ੍ਹਾ ਪੱਧਰੀ ਮਾਨਤਾ ਲਈ ਕੀਤੀ ਜਾਵੇਗੀ। ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਹਰੇਕ ਜ਼ਿਲ੍ਹੇ ਵਿੱਚੋਂ 100 ਮਹਿਲਾ ਉੱਦਮੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ ਜਾਵੇਗਾ।ਇਸ ਪੂਰੇ ਪ੍ਰੋਗਰਾਮ ਦਾ ਅੰਤਿਮ ਪੜਾਅ 18 ਮਾਰਚ ਨੂੰ ਰਾਜ ਪੱਧਰੀ ਸਮਾਗਮ ਵਿੱਚ ਹੋਵੇਗਾ। ਇਸ ਮੌਕੇ ‘ਤੇ ਪੰਜਾਬ ਭਰ ਦੀਆਂ ਚੋਟੀ ਦੀਆਂ 100 ਮਹਿਲਾ ਉੱਦਮੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖਾਸ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਚੁਣੀਆਂ ਗਈਆਂ ਇਨ੍ਹਾਂ ਮਹਿਲਾਵਾਂ ਨੂੰ ਉਨ੍ਹਾਂ ਦੀ ਉੱਦਮੀ ਸਫਲਤਾ ਦੀ ਮਾਨਤਾ ਵਜੋਂ 25 ਹਜ਼ਾਰ ਰੁਪਏ ਦਾ ਨਕਦ ਇਨਾਮ ਵੀ ਦਿੱਤਾ ਜਾਵੇਗਾ।ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਕੇਵਲ ਇਕ ਦਿਨ ਦੇ ਸਮਾਗਮ ਤੱਕ ਸੀਮਿਤ ਨਾ ਰੱਖਦੇ ਹੋਏ ਪੂਰੇ ਮਹੀਨੇ ਦੌਰਾਨ ਮਹਿਲਾ ਸਸ਼ਕਤੀਕਰਨ ਨਾਲ ਜੁੜੀਆਂ ਪਹਿਲਕਦਮੀਆਂ ਚਲਾਈਆਂ ਜਾ ਰਹੀਆਂ ਹਨ। ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਵੀ ਇਸੇ ਲੜੀ ਦਾ ਹਿੱਸਾ ਹੈ, ਜਿਸ ਰਾਹੀਂ ਵੱਧ ਤੋਂ ਵੱਧ ਔਰਤਾਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਅਤੇ ਸਮਾਜ ਵਿੱਚ ਆਰਥਿਕ ਤਬਦੀਲੀ ਦੀ ਆਗੂ ਬਣਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਸੂਬੇ ਦੀ ਆਰਥਿਕਤਾ ਵਿੱਚ ਔਰਤਾਂ ਦੇ ਵਧਦੇ ਯੋਗਦਾਨ ਨੂੰ ਮਾਨਤਾ ਦੇਣ ਅਤੇ ਹੋਰਨਾਂ ਲਈ ਪ੍ਰੇਰਣਾ ਬਣਾਉਣ ਵੱਲ ਇਸ ਕਦਮ ਨੂੰ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਸ਼ਲਾਘਾ ਮਿਲ ਰਹੀ ਹੈ। ਇਹ ਮੁਹਿੰਮ ਇਸ ਗੱਲ ਦੀ ਵੀ ਨਿਸ਼ਾਨੀ ਹੈ ਕਿ ਜਦੋਂ ਮੌਕੇ ਅਤੇ ਹੌਸਲਾ ਮਿਲਦਾ ਹੈ ਤਾਂ ਔਰਤਾਂ ਕਿਸੇ ਵੀ ਖੇਤਰ ਵਿੱਚ ਕਾਮਯਾਬੀ ਦੀ ਨਵੀਂ ਕਹਾਣੀ ਲਿਖ ਸਕਦੀਆਂ ਹਨ।Location :Kharar,Sahibzada Ajit Singh Nagar,PunjabFirst Published :Mar 08, 2026 12:00 PM ISTRead More
Rozana Times















