Punjab Holiday Tomorrow RH: ਕੱਲ੍ਹ ਪੰਜਾਬ ‘ਚ ਸਰਕਾਰੀ ਛੁੱਟੀ! | ਪੰਜਾਬ ਖ਼ਬਰਾਂ

0
1
Jio IPO Allotment:ਅੱਜ ਹੋਵੇਗਾ ਸ਼ੇਅਰ ਅਲਾਟਮੈਂਟ, ਇੰਝ ਚੈੱਕ ਕਰੋ ਅਲਾਟਮੈਂਟ ਸਟੇਟਸ

ਸਰਕਾਰੀ ਦਫ਼ਤਰਾਂ ਅਤੇ ਬੈਂਕਾਂ ਵਿਚ ਕੰਮਕਾਜ ਪ੍ਰਭਾਵਿਤ ਹੋਣ ਕਾਰਨ ਲੋਕਾਂ ਨੂੰ ਆਪਣੇ ਜ਼ਰੂਰੀ ਕੰਮ ਪਹਿਲਾਂ ਹੀ ਨਿਪਟਾਉਣ ਦੀ ਸਲਾਹ ਦਿੱਤੀ ਜਾਂਦੀ ਹੈ। ਪੰਜਾਬ ਵਿਚ ਆਉਣ ਵਾਲੇ ਹਫ਼ਤੇ ਦੌਰਾਨ ਦੋ ਵੱਡੇ ਤਿਉਹਾਰਾਂ ਕਾਰਨ ਸਰਕਾਰੀ ਛੁੱਟੀਆਂ ਰਹਿਣ ਵਾਲੀਆਂ ਹਨ। ਪੰਜਾਬ ਵਿਚ ਬੱਚੇ ਅਤੇ ਮੁਲਾਜ਼ਮ 27 ਅਤੇ 29 ਅਕਤੂਬਰ ਨੂੰ ਸਰਕਾਰੀ ਛੁੱਟੀਆਂ ਦਾ ਆਨੰਦ ਮਾਣ ਸਕਣਗੇ। ਇਨ੍ਹਾਂ ਮੌਕਿਆਂ ’ਤੇ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸ਼੍ਰੇਣੀਆਂ ਲਈ ਜਨਤਕ ਅਤੇ RH ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।27 ਅਕਤੂਬਰ: ਅੰਮ੍ਰਿਤਸਰ ਜ਼ਿਲ੍ਹੇ ਵਿਚ ਸਥਾਨਕ ਛੁੱਟੀਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਨੇ 27 ਅਕਤੂਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਵਿਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਨਿਗਮ ਅਤੇ ਸਰਕਾਰੀ ਸਿੱਖਿਆ ਸੰਸਥਾਵਾਂ ਬੰਦ ਰਹਿਣਗੀਆਂ। ਇਸ ਤੋਂ ਇਲਾਵਾ ਬੈਂਕ ਅਤੇ ਵਿੱਤੀ ਸੰਸਥਾਵਾਂ ਵੀ ਬੰਦ ਰਹਿਣਗੀਆਂ।ਪੰਜਾਬ ਦੇ ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਛੁੱਟੀ ਸਿਰਫ਼ ਅੰਮ੍ਰਿਤਸਰ ਜ਼ਿਲ੍ਹੇ ਤੱਕ ਸੀਮਤ ਰਹੇਗੀ ਅਤੇ ਸੂਬੇ ਦੇ ਹੋਰ ਜ਼ਿਲ੍ਹਿਆਂ ਵਿਚ ਲਾਗੂ ਨਹੀਂ ਹੋਵੇਗੀ। ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਦੀਆਂ ਹਨ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।29 ਅਕਤੂਬਰ: ਕਰਵਾ ਚੌਥ ’ਤੇ ਮਹਿਲਾ ਮੁਲਾਜ਼ਮਾਂ ਲਈ ਵਿਸ਼ੇਸ਼ ਸਹੂਲਤਕਰਵਾ ਚੌਥ ਦਾ ਵਰਤ 29 ਅਕਤੂਬਰ, ਵੀਰਵਾਰ ਨੂੰ ਰੱਖਿਆ ਜਾਵੇਗਾ। ਪੰਜਾਬ ਵਿਚ ਇਹ ਛੁੱਟੀ RH ਵੱਜੋਂ ਦਰਜ ਹੈ। ਮਹਿਲਾ ਕਰਮਚਾਰੀਆਂ ਅਤੇ ਅਧਿਆਪਕਾਵਾਂ ਨੂੰ ਇਸ ਦਿਨ ਵਰਤ ਰੱਖਣ ਲਈ ਵਿਸ਼ੇਸ਼ ਸਹੂਲਤ ਦਿੱਤੀ ਜਾਂਦੀ ਹੈ। ਹਾਲਾਂਕਿ, ਇਹ ਕੋਈ ਲਾਜ਼ਮੀ ਜਨਤਕ ਛੁੱਟੀ ਨਹੀਂ ਹੈ ਅਤੇ ਸਕੂਲਾਂ/ਦਫ਼ਤਰਾਂ ਦੇ ਕੰਮਕਾਜ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਪੱਧਰ ’ਤੇ ਫੈਸਲਾ ਲਿਆ ਜਾਂਦਾ ਹੈ। ਰਿਪੋਰਟਾਂ ਮੁਤਾਬਕ ਕਈ ਥਾਵਾਂ ’ਤੇ ਸਕੂਲ ਬੰਦ ਰਹਿਣ ਦੀ ਸੰਭਾਵਨਾ ਹੈ, ਪਰ ਇਸ ਦੀ ਅਧਿਕਾਰਤ ਪੁਸ਼ਟੀ ਹਰ ਜ਼ਿਲ੍ਹੇ ਲਈ ਵੱਖਰੀ ਹੋ ਸਕਦੀ ਹੈ।ਇਸ ਤਰ੍ਹਾਂ ਪੰਜਾਬ ਵਿਚ 27 ਅਤੇ 29 ਅਕਤੂਬਰ ਨੂੰ RH ਛੁੱਟੀ ਕਾਰਨ ਮੁਲਾਜ਼ਮਾਂ ਨੂੰ ਰਾਹਤ ਮਿਲੇਗੀ, ਹਾਲਾਂਕਿ ਸਰਕਾਰੀ ਕੰਮਾਂ ਲਈ ਆਉਣ ਵਾਲਿਆਂ ਨੂੰ ਪਹਿਲਾਂ ਤੋਂ ਯੋਜਨਾ ਬਣਾਉਣ ਦੀ ਸਲਾਹ ਦਿੱਤੀ ਜਾ ਰਹੀ ਹੈ।ਸਰਕਾਰੀ ਦਫ਼ਤਰਾਂ ਅਤੇ ਬੈਂਕਾਂ ਵਿਚ ਕੰਮਕਾਜ ਪ੍ਰਭਾਵਿਤ ਹੋਣ ਕਾਰਨ ਲੋਕਾਂ ਨੂੰ ਆਪਣੇ ਜ਼ਰੂਰੀ ਕੰਮ ਪਹਿਲਾਂ ਹੀ ਨਿਪਟਾਉਣ ਦੀ ਸਲਾਹ ਦਿੱਤੀ ਜਾਂਦੀ ਹੈ।Read More

Rozana Times

LEAVE A REPLY

Please enter your comment!
Please enter your name here