Punjab Maha Strike | ਮਹਾ-ਹੜਤਾਲ ਦੌਰਾਨ ਪੰਜਾਬ ਚ ਕੀ-ਕੀ ਬੰਦ, ਦੇਖੋ ਬੱਸ ਅੱਡਿਆਂ ਦਾ ਹਾਲਾਤ |

0
1
Screenshot

ਪੰਜਾਬ ਭਰ ਵਿੱਚ ਅੱਜ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਮਹਾ-ਹੜਤਾਲ ਕੀਤੀ ਜਾ ਰਹੀ ਹੈ। ਬਕਾਇਆ DA ਜਾਰੀ ਕਰਨ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਸਵੇਰੇ 9 ਵਜੇ ਤੋਂ ਸਰਕਾਰੀ ਦਫ਼ਤਰਾਂ ਦੇ ਬਾਹਰ ਧਰਨਿਆਂ ’ਤੇ ਬੈਠਣਗੇ। ਹੜਤਾਲ ਕਾਰਨ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਪ੍ਰਭਾਵਿਤ ਰਹੇਗਾ। ਸਰਕਾਰੀ ਹਸਪਤਾਲਾਂ ਦੀ OPD ਸੇਵਾ ਵੀ ਪ੍ਰਭਾਵਿਤ ਹੋਵੇਗੀ, ਹਾਲਾਂਕਿ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਅਤੇ ਕਾਲਜਾਂ ਦੇ ਕੰਮ ’ਤੇ ਵੀ ਅਸਰ ਪੈ ਸਕਦਾ ਹੈ। ਮੁਲਾਜ਼ਮ ਜਥੇਬੰਦੀਆਂ ਨੇ ਕਿਹਾ ਹੈ ਕਿ ਉਹ ਸੜਕਾਂ ਜਾਮ ਨਹੀਂ ਕਰਨਗੇ, ਜਿਸ ਕਾਰਨ ਆਵਾਜਾਈ ਆਮ ਰਹੇਗੀ। ਰੱਖੜੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰੀ ਬੱਸਾਂ ਵੀ ਆਮ ਵਾਂਗ ਚੱਲਣਗੀਆਂ।

Rozana Times

LEAVE A REPLY

Please enter your comment!
Please enter your name here