ਚੰਡੀਗੜ੍ਹ, 18 ਦਸੰਬਰ: ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵਨੀਤ ਵਰਮਾ ਨੇ ਵੱਖ-ਵੱਖ ਵਪਾਰਕ ਖੇਤਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਮੈਂਬਰ ਨੇ ਵਪਾਰੀਆਂ ਦੀਆਂ ਮੰਗਾਂ ਬਹੁਤ ਧਿਆਨ ਨਾਲ ਸੁਣੀਆਂ ਅਤੇ ਵਪਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਸਬੰਧਤ ਵਿਭਾਗ ਕੋਲ ਹੱਲ ਕਰਨ ਲਈ ਭੇਜੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ ਅਤੇ ਸਨਅਤਾਂ/ਉਦਯੋਗਾਂ ਦੀ ਉੱਨਤੀ ਲਈ ਸੁਹਿਰਦ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਪਾਰੀ ਹਮੇਸ਼ਾ ਹੀ ਸੂਬੇ ਦੀ ਖੁਸ਼ਹਾਲੀ ਵਿੱਚ ਅਹਿਮ ਭੂਮਿਕਾ ਅਦਾ ਕਰਦੇ ਹਨ ਅਤੇ ਦੇਸ਼ ਦੀ ਆਰਥਿਕਤਾ ਵਿਚ ਵਪਾਰੀਆਂ ਦਾ ਅਹਿਮ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸਮਾਜ ਦਾ ਅਹਿਮ ਅੰਗ ਹੈ ਅਤੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ।
Related posts:
ਹਾਈਕੋਰਟ ਦਾ ਫ਼ੈਸਲਾਂ, ਹੁਣ ਇਸ ਤਰੀਕ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ
ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਨੂੰ ਕੋਰੀ ਨਾਂਹ, ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਲਈ ਕਿਹਾ: CM ਮਾਨ
ਰੇਲਵੇ ਸਟੇਸ਼ਨ ਲੁਧਿਆਣੇ ਤੋ 15 ਨਾਬਾਲਗ ਬੱਚੇ ਕੀਤੇ ਬਰਾਮਦ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਤਰੱਕੀ ਦਿੱਤੇ ਗਏ 15 ਆਈ.ਏ.ਐਸ. ਅਫਸਰਾਂ ਵਿਚੋਂ ਇਕ ਵੀ ਸਿੱਖ ਨਾ ਹੋਣਾ ਸਿੱਖ ਕੌਮ ਨਾਲ...