ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿਚ ਵੱਡੀ ਬੈਠਕ ਬੁਲਾਈ ਗਈ ਹੈ, ਜਿਸ ਵਿਚ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੀ ਟਾਪ ਲੀਡਰਸ਼ਿਪ ਸ਼ਾਮਲ ਹੋਵੇਗੀ। ਬੈਠਕ ਵਿਚ ਉਮੀਦਵਾਰਾਂ ਦੇ ਨਾਵਾਂ ’ਤੇ ਮੰਥਨ ਹੋਵੇਗਾ ਅਤੇ 15 ਨਵੰਬਰ ਤੋਂ ਪਹਿਲਾਂ ਪਹਿਲੀ ਸੂਚੀ ਜਾਰੀ ਹੋ ਸਕਦੀ ਹੈ। ਨਵੀਂ ਦਿੱਲੀ: ਆਮ ਆਦਮੀ ਪਾਰਟੀ (AAP) ਵੱਲੋਂ ਕੱਲ੍ਹ ਦਿੱਲੀ ਵਿਚ ਇਕ ਵੱਡੀ ਬੈਠਕ ਬੁਲਾਈ ਗਈ ਹੈ। ਇਸ ਬੈਠਕ ਵਿਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿਚ ਮੁੱਖ ਮੰਤਰੀ ਸਮੇਤ AAP ਦੀ ਟਾਪ ਲੀਡਰਸ਼ਿਪ ਸ਼ਾਮਲ ਹੋਵੇਗੀ। ਬੈਠਕ ਦਾ ਮੁੱਖ ਏਜੰਡਾ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੀ ਚੋਣ ’ਤੇ ਵਿਚਾਰ-ਵਟਾਂਦਰਾ ਹੋਵੇਗਾ। ਸੂਤਰਾਂ ਅਨੁਸਾਰ AAP ਉਮੀਦਵਾਰਾਂ ਦੀ ਪਹਿਲੀ ਸੂਚੀ 15 ਨਵੰਬਰ ਤੋਂ ਪਹਿਲਾਂ ਜਾਰੀ ਹੋ ਸਕਦੀ ਹੈ।ਇਸ ਬੈਠਕ ਦੇ ਮੱਦੇਨਜ਼ਰ ਇਹ ਸੰਕੇਤ ਮਿਲਦੇ ਹਨ ਕਿ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਰਣਨੀਤੀ ਤੇਜ਼ ਕਰ ਦਿੱਤੀ ਹੈ। ਇਸ ਬੈਠਕ ਵਿਚ ਜਿੱਥੇ ਉਮੀਦਵਾਰਾਂ ਦੇ ਨਾਵਾਂ ‘ਤੇ ਮੰਥਨ ਹੋਵੇਗਾ, ਉੱਥੇ ਹੀ ਚੋਣ ਪ੍ਰਬੰਧਨ ਅਤੇ ਪਾਰਟੀ ਦੀ ਆਗਾਮੀ ਰਣਨੀਤੀ ‘ਤੇ ਵੀ ਚਰਚਾ ਕੀਤਾ ਜਾ ਸਕਦਾ ਹੈ।ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਜ਼ੋਰਾਂ ‘ਤੇ ਹਨ। ਹਾਲਾਂਕਿ ਚੋਣ ਕਮਿਸ਼ਨ ਵੱਲੋਂ ਅਧਿਕਾਰਤ ਤੌਰ ‘ਤੇ ਕੋਈ ਤਾਰੀਖ਼ ਦਾ ਐਲਾਨ ਨਹੀਂ ਕੀਤਾ ਗਿਆ, ਪਰ ਮੰਨਿਆ ਜਾ ਰਿਹਾ ਹੈ ਕਿ ਚੋਣਾਂ ਤੈਅ ਸਮੇਂ ਤੋਂ ਪਹਿਲਾਂ ਹੋ ਸਕਦੀਆਂ ਹਨ।ਪੰਜਾਬ ਵਿਧਾਨ ਸਭਾ ਚੋਣਾਂ: ਸੰਭਾਵਿਤ ਤਾਰੀਖ਼ਾਂਪੰਜਾਬ ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 16 ਮਾਰਚ 2027 ਨੂੰ ਖ਼ਤਮ ਹੋ ਰਿਹਾ ਹੈ, ਇਸ ਲਈ ਆਮ ਤੌਰ ‘ਤੇ ਚੋਣਾਂ ਫਰਵਰੀ-ਮਾਰਚ 2027 ਵਿਚ ਹੋ ਸਕਦੀਆਂ ਹਨ।ਹੋਰ ਪਾਰਟੀਆਂ ਦੀ ਸਥਿਤੀਵਿਰੋਧੀ ਧਿਰਾਂ ਵੀ ਚੋਣਾਂ ਲਈ ਤਿਆਰੀਆਂ ਵਿਚ ਜੁਟੀਆਂ ਹੋਈਆਂ ਹਨ। ਕਾਂਗਰਸ ਨੇ ਬੂਥ ਪੱਧਰ ਦੇ ਢਾਂਚੇ ਨੂੰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ ਹੈ, ਜਦਕਿ ਭਾਜਪਾ ਆਪਣੇ ਵੋਟ ਸ਼ੇਅਰ ਨੂੰ ਵਧਾਉਣ ਦੀ ਕੋਸ਼ਿਸ਼ ਵਿੱਚ ਹੈ।Read More







