Punjab Vigilance Bureau: ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ, Vigilance Bureau catches inspector red-handed while accepting bribe of Rs. 18,000 | ਪੰਜਾਬ ਖ਼ਬਰਾਂ

0
8
Punjab Vigilance Bureau: ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ, Vigilance Bureau catches inspector red-handed while accepting bribe of Rs. 18,000 | ਪੰਜਾਬ ਖ਼ਬਰਾਂ

Last Updated:Mar 19, 2026 7:12 PM ISTਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਘਣੀਆ ਜ਼ਿਲ੍ਹਾ ਫਰੀਦਕੋਟ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਵੇਅਰਹਾਊਸ ਜੈਤੋ ਮੰਡੀ ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਘਣੀਆ ਜ਼ਿਲ੍ਹਾ ਫਰੀਦਕੋਟ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਆੜ੍ਹਤੀਏ ਵਜੋਂ ਕੰਮ ਕਰਦਾ ਹੈ ਅਤੇ ਦੋਸ਼ੀ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਆੜਤੀਆਂ ਤੋਂ ਫਸਲ ਦੀ ਖਰੀਦ ਕਰਦਾ ਹੈ। ਦੋਸ਼ੀ ਵੇਅਰਹਾਊਸ ਇੰਸਪੈਕਟਰ ਨੇ ਸ਼ਿਕਾਇਤਕਰਤਾ ਤੋਂ 18500 ਰੁਪਏ ਰਿਸ਼ਵਤ ਮੰਗੀ ਅਤੇ ਕਿਹਾ ਕਿ ਜੇਕਰ ਸ਼ਿਕਾਇਤਕਰਤਾ ਉਸਨੂੰ ਰਿਸ਼ਵਤ ਨਹੀਂ ਦੇਵੇਗਾ ਤਾਂ ਉਹ ਉਸਦੀ ਆਉਣ ਵਾਲੀ ਕਣਕ ਦੀ ਫਸਲ ਮੰਡੀ ਤੋਂ ਨਹੀਂ ਚੁੱਕਣ ਦੇਵੇਗਾ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਇੰਸਪੈਕਟਰ ਅਕਸਰ ਰਿਸ਼ਵਤ ਲੈਣ ਲਈ ਕਿਸਾਨਾਂ ਤੋਂ ਖਰੀਦੀਆਂ ਗਈਆਂ ਫਸਲਾਂ ਵਿੱਚ ਜਾਣਬੁੱਝ ਕੇ ਨੁਕਸ ਕੱਡਦਾ ਰਹਿੰਦਾ ਹੈ।ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਸਬੰਧੀ, ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।Read More

Rozana Times

LEAVE A REPLY

Please enter your comment!
Please enter your name here