Last Updated:Apr 29, 2026 11:51 AM ISTPunjab Weather: ਪੰਜਾਬ ਦਾ ਮੌਸਮ ਵੱਡਾ ਯੂ-ਟਰਨ ਲੈਣ ਵਾਲਾ ਹੈ। ਕਹਿਰ ਦੀ ਗਰਮੀ ਵਿਚਾਲੇ ਪੰਜਾਬ ਦੇ ਲੋਕਾਂ ਲਈ ਰਾਹਤ ਵਾਲੀ ਖਬਰ ਆਈ ਹੈ। ਪੰਜਾਬ ਵਿਚ ਤੇਜ਼ ਹਵਾਵਾਂ ਨਾਲ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।Punjab WeatherPunjab Weather: ਪੰਜਾਬ ਦਾ ਮੌਸਮ ਵੱਡਾ ਯੂ-ਟਰਨ ਲੈਣ ਵਾਲਾ ਹੈ। ਕਹਿਰ ਦੀ ਗਰਮੀ ਵਿਚਾਲੇ ਪੰਜਾਬ ਦੇ ਲੋਕਾਂ ਲਈ ਰਾਹਤ ਵਾਲੀ ਖਬਰ ਆਈ ਹੈ। ਪੰਜਾਬ ਵਿਚ ਤੇਜ਼ ਹਵਾਵਾਂ ਨਾਲ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।ਮੌਸਮ ਵਿਗਿਆਨੀਆਂ ਅਨੁਸਾਰ ਆਉਣ ਵਾਲੇ ਕੁਝ ਦਿਨਾਂ ਤੱਕ ਮੌਸਮ ਅਜਿਹਾ ਹੀ ਖ਼ੁਸ਼ਗਵਾਰ ਬਣਿਆ ਰਹਿ ਸਕਦਾ ਹੈ। ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੰਗਲਵਾਰ ਸਵੇਰੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 35 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲੀਆਂ, ਜਿਸ ਦੇ ਨਾਲ ਬਾਰਿਸ਼ ਵੀ ਹੋਈ। ਮੌਸਮ ਵਿਭਾਗ ਨੇ ਬੁੱਧਵਾਰ ਅਤੇ ਵੀਰਵਾਰ ਲਈ ‘ਔਰੇਂਜ ਅਲਰਟ’ ਜਾਰੀ ਕੀਤਾ ਹੈ। ਇਸ ਸਮੇਂ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਗਰਜ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।ਮੌਸਮ ਵਿਭਾਗ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਦੇਰ ਰਾਤ ਤੋਂ ਹੀ ਮੌਸਮ ਬਦਲਣਾ ਸ਼ੁਰੂ ਹੋ ਗਿਆ ਸੀ। ਮੀਂਹ ਦੇ ਅੰਕੜਿਆਂ ਉਤੇ ਨਜ਼ਰ ਮਾਰੀਏ ਤਾਂ ਪਟਿਆਲਾ ਵਿੱਚ 8 ਐੱਮ ਐੱਮ, ਗੁਰਦਾਸਪੁਰ ਵਿੱਚ 7.8 ਐੱਮ ਐੱਮ, ਲੁਧਿਆਣਾ ਵਿੱਚ 4.2 ਐੱਮ ਐੱਮ ਅਤੇ ਮੁਹਾਲੀ ਵਿੱਚ 3 ਐੱਮ ਐੱਮ ਮੀਂਹ ਦਰਜ ਕੀਤਾ ਗਿਆ। ਜਲੰਧਰ, ਮਾਨਸਾ ਅਤੇ ਸੰਗਰੂਰ ਵਿੱਚ ਵੀ ਰੁਕ-ਰੁਕ ਕੇ ਮੀਂਹ ਪਿਆ। ਵਿਗਿਆਨੀਆਂ ਨੇ 29 ਅਪਰੈਲ ਲਈ ‘ਔਰੇਂਜ ਅਲਰਟ’ ਜਾਰੀ ਕੀਤਾ ਹੈ।ਪਹਿਲੀ ਮਈ ਨੂੰ ਮੌਸਮ ਸਾਫ਼ਪਹਿਲੀ ਮਈ ਨੂੰ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। 2 ਤੋਂ 4 ਮਈ ਤੱਕ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਨਾਲ ਹੀ ਕਿਤੇ-ਕਿਤੇ ਮੀਂਹ ਅਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ।ਉਧਰ, ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ, ਮੰਡੀ, ਬਿਲਾਸਪੁਰ ਅਤੇ ਊਨਾ ਵਿੱਚ ਸਵੇਰੇ ਹੋਈ ਬਾਰਿਸ਼ ਨੇ ਗਰਮੀ ਤੋਂ ਰਾਹਤ ਦਿੱਤੀ। ਸ਼ਿਮਲਾ ਵਿੱਚ ਵੀ ਹਲਕੀ ਬਾਰਿਸ਼ ਦੇ ਨਾਲ ਮੌਸਮ ਵਿੱਚ ਬਦਲਾਅ ਆਇਆ।ਸ਼ਿਮਲਾ ਦੇ ਮੌਸਮ ਵਿਗਿਆਨ ਕੇਂਦਰ ਨੇ ਹੁਣ ਬੁੱਧਵਾਰ ਲਈ ਵੀ ਔਰੇਂਜ ਅਲਰਟ ਜਾਰੀ ਕੀਤਾ ਹੈ; ਇਸ ਸਮੇਂ ਦੌਰਾਨ ਕਾਂਗੜਾ, ਕੁੱਲੂ, ਮੰਡੀ ਅਤੇ ਸ਼ਿਮਲਾ ਜ਼ਿਲ੍ਹਿਆਂ ਲਈ ਇਹ ਚਿਤਾਵਨੀ ਲਾਗੂ ਰਹੇਗੀ। ਬਾਕੀ ਜ਼ਿਲ੍ਹਿਆਂ ਲਈ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਕਿਹਾ ਕਿ 2 ਮਈ ਨੂੰ ਛੱਡ ਕੇ 28 ਅਪ੍ਰੈਲ ਤੋਂ 4 ਮਈ ਤੱਕ ਹਿਮਾਚਲ ਵਿੱਚ ਮੌਸਮ ਦੇ ਹਾਲਾਤ ਪ੍ਰਤੀਕੂਲ ਰਹਿਣ ਦੀ ਉਮੀਦ ਹੈ। ਇਸ ਸਮੇਂ ਦੌਰਾਨ, ਗਰਜ-ਤੂਫ਼ਾਨ ਅਤੇ ਮੀਂਹ, ਗੜੇਮਾਰੀ ਦੇ ਨਾਲ-ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।First Published :Apr 29, 2026 11:51 AM ISTRead More
Rozana Times















