Last Updated:Apr 20, 2026 2:20 PM ISTਹਜ਼ਾਰਾਂ ਨੌਜਵਾਨਾਂ ਦੇ ਵਿਦੇਸ਼ੀ ਸੁਪਨੇ ਹੁਣ ਸਵਾਲਾਂ ਦੇ ਘੇਰੇ ‘ਚ ਹਨ। ਇੱਕ ਇਮੀਗ੍ਰੇਸ਼ਨ ਏਜੰਟ ‘ਤੇ ਲੱਗੇ ਦੋਸ਼ਾਂ ਨੇ ਪੂਰੀ ਪ੍ਰਕਿਰਿਆ ਨੂੰ ਸ਼ੱਕ ਦੇ ਘੇਰੇ ਵਿੱਚ ਲਿਆ ਦਿੱਤਾ ਹੈ…Australia ‘ਚ ਪੰਜਾਬੀ ਇਮੀਗ੍ਰੇਸ਼ਨ ਏਜੰਟ ‘ਤੇ ਵੱਡੀ ਕਾਰਵਾਈ, 5 ਸਾਲ ਲਈ Bannedਆਸਟ੍ਰੇਲੀਆ ਵਿੱਚ ਇੱਕ ਪੰਜਾਬੀ ਮੂਲ ਦੀ ਇਮੀਗ੍ਰੇਸ਼ਨ ਏਜੰਟ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ, ਜਿਸ ਨਾਲ ਵਿਦੇਸ਼ ਜਾਣ ਦੇ ਸੁਪਨੇ ਦੇਖ ਰਹੇ ਹਜ਼ਾਰਾਂ ਨੌਜਵਾਨਾਂ ਵਿੱਚ ਚਿੰਤਾ ਪੈਦਾ ਹੋ ਗਈ ਹੈ। ਵਨੀਤ ਕੌਰ ਚੱਢਾ ਨਾਮਕ ਇਸ ਏਜੰਟ ਦੀ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਗਈ ਹੈ ਅਤੇ ਉਸ ‘ਤੇ ਪੰਜ ਸਾਲਾਂ ਲਈ ਪਾਬੰਦੀ ਲਗਾ ਦਿੱਤੀ ਗਈ ਹੈ।ਜਾਣਕਾਰੀ ਅਨੁਸਾਰ, ਵਨੀਤ ਕੌਰ ਚੱਢਾ ਪਿਛਲੇ ਕਰੀਬ ਦਸ ਸਾਲਾਂ ਤੋਂ ਮਾਈਗ੍ਰੇਸ਼ਨ ਸਲਾਹਕਾਰ ਵਜੋਂ ਕੰਮ ਕਰ ਰਹੀ ਸੀ ਅਤੇ 2016 ਤੋਂ ਰਜਿਸਟਰਡ ਏਜੰਟ ਵਜੋਂ ਸੇਵਾਵਾਂ ਦੇ ਰਹੀ ਸੀ। ਉਹ ਆਪਣੀ ਕੰਪਨੀ ਰਾਹੀਂ ਭਾਰਤ, ਖ਼ਾਸ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਆਸਟ੍ਰੇਲੀਆ ਦੇ ਵੀਜ਼ਿਆਂ ਲਈ ਸਹਾਇਤਾ ਮੁਹੱਈਆ ਕਰਵਾਉਂਦੀ ਰਹੀ।ਪਰ ਜਾਂਚ ਦੌਰਾਨ ਉਸਦੇ ਕੰਮਕਾਜ ‘ਚ ਗੰਭੀਰ ਗੜਬੜਾਂ ਸਾਹਮਣੇ ਆਈਆਂ। ਆਸਟ੍ਰੇਲੀਆਈ ਅਧਿਕਾਰੀਆਂ ਨੂੰ ਸ਼ੱਕ ਉਦੋਂ ਪਿਆ ਜਦੋਂ ਕੁਝ ਵੀਜ਼ਾ ਅਰਜ਼ੀਆਂ ਵਿੱਚ ਦਿੱਤੀ ਜਾਣਕਾਰੀ ਅਤੇ ਅਸਲ ਤੱਥਾਂ ਵਿੱਚ ਅੰਤਰ ਮਿਲਿਆ। ਇਸ ਤੋਂ ਬਾਅਦ ਮਾਮਲੇ ਨੂੰ ਮਾਈਗ੍ਰੇਸ਼ਨ ਏਜੰਟ ਰਜਿਸਟ੍ਰੇਸ਼ਨ ਅਥਾਰਟੀ ਕੋਲ ਭੇਜਿਆ ਗਿਆ, ਜਿੱਥੇ ਵਿਸਥਾਰ ਨਾਲ ਜਾਂਚ ਕੀਤੀ ਗਈ।ਤਫ਼ਤੀਸ਼ ਵਿੱਚ ਇਹ ਗੱਲ ਸਾਹਮਣੇ ਆਈ ਕਿ ਵਨੀਤ ਕੌਰ ਚੱਢਾ ਨੇ ਰਜਿਸਟ੍ਰੇਸ਼ਨ ਹਾਸਲ ਕਰਨ ਅਤੇ ਵੀਜ਼ਾ ਪ੍ਰਕਿਰਿਆ ਵਿੱਚ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕੀਤੀ। ਇਸ ਦੇ ਨਾਲ ਹੀ, ਉਸ ‘ਤੇ ਗੁੰਮਰਾਹਕੁੰਨ ਇਸ਼ਤਿਹਾਰਾਂ ਰਾਹੀਂ ਲੋਕਾਂ ਨੂੰ ਪ੍ਰਭਾਵਿਤ ਕਰਨ ਦੇ ਦੋਸ਼ ਵੀ ਲੱਗੇ ਹਨ। ਅਧਿਕਾਰੀਆਂ ਨੇ ਇਸਨੂੰ ਨਾ ਸਿਰਫ਼ ਨਿਯਮਾਂ ਦੀ ਉਲੰਘਣਾ ਮੰਨਿਆ, ਸਗੋਂ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਧੋਖਾਧੜੀ ਵਜੋਂ ਵੀ ਵੇਖਿਆ।ਇਸ ਕਾਰਵਾਈ ਦੇ ਨਤੀਜੇ ਵਜੋਂ ਹੁਣ ਵਨੀਤ ਕੌਰ ਚੱਢਾ ਅਗਲੇ ਪੰਜ ਸਾਲਾਂ ਤੱਕ ਕਿਸੇ ਨੂੰ ਵੀ ਆਸਟ੍ਰੇਲੀਆ ਲਈ ਕਾਨੂੰਨੀ ਸਲਾਹ ਜਾਂ ਵੀਜ਼ਾ ਸਹਾਇਤਾ ਨਹੀਂ ਦੇ ਸਕੇਗੀ। ਅਥਾਰਟੀ ਵੱਲੋਂ ਉਸਨੂੰ ਇਸ ਪੇਸ਼ੇ ਲਈ ਅਣਉਚਿਤ ਕਰਾਰ ਦਿੱਤਾ ਗਿਆ ਹੈ।ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਹੁਣ ਇਹ ਸੰਭਾਵਨਾ ਵੀ ਜ਼ਾਹਿਰ ਕੀਤੀ ਜਾ ਰਹੀ ਹੈ ਕਿ ਉਹਨਾਂ ਲੋਕਾਂ ਦੇ ਕੇਸਾਂ ਦੀ ਵੀ ਜਾਂਚ ਕੀਤੀ ਜਾ ਸਕਦੀ ਹੈ, ਜਿਨ੍ਹਾਂ ਨੇ ਇਸ ਏਜੰਟ ਰਾਹੀਂ ਵੀਜ਼ਾ ਹਾਸਲ ਕੀਤਾ ਸੀ। ਇਸ ਨਾਲ ਕਈ ਲੋਕਾਂ ਦੀਆਂ ਫਾਈਲਾਂ ਮੁੜ ਖੁਲ ਸਕਦੀਆਂ ਹਨ ਅਤੇ ਨਵੇਂ ਸਵਾਲ ਖੜ੍ਹੇ ਹੋ ਸਕਦੇ ਹਨ।ਇਹ ਘਟਨਾ ਇਕ ਵਾਰ ਫਿਰ ਦਰਸਾਉਂਦੀ ਹੈ ਕਿ ਵਿਦੇਸ਼ ਜਾਣ ਦੇ ਚੱਕਰ ਵਿੱਚ ਗਲਤ ਰਸਤੇ ਜਾਂ ਅਣਵਿਸ਼ਵਾਸ਼ਯੋਗ ਏਜੰਟਾਂ ‘ਤੇ ਭਰੋਸਾ ਕਰਨਾ ਕਿੰਨਾ ਖ਼ਤਰਨਾਕ ਸਾਬਤ ਹੋ ਸਕਦਾ ਹੈ। ਨੌਜਵਾਨਾਂ ਲਈ ਇਹ ਇੱਕ ਸਬਕ ਹੈ ਕਿ ਉਹ ਹਮੇਸ਼ਾ ਪ੍ਰਮਾਣਿਤ ਅਤੇ ਕਾਨੂੰਨੀ ਤਰੀਕਿਆਂ ਨਾਲ ਹੀ ਆਪਣੇ ਸੁਪਨਿਆਂ ਦੀ ਪੂਰਤੀ ਕਰਨ।Read More
Rozana Times















