ਚੰਡੀਗੜ੍ਹ, 11 ਜਨਵਰੀ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਗਣਤੰਤਰਤਾ ਦਿਵਸ ਮੌਕੇ 26 ਜਨਵਰੀ, 2024 ਨੂੰ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਉਣਗੇ।
ਪੰਜਾਬ ਸਰਕਾਰ ਦੇ ਬੁਲਾਰੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਜਾਰੀ ਪ੍ਰੋਗਰਾਮ ਵਿੱਚ ਕੀਤੀ ਤਬਦੀਲੀ ਅਨੁਸਾਰ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਗਣਤੰਤਰਤਾ ਦਿਵਸ ਮੌਕੇ ਬਠਿੰਡਾ ਦੀ ਥਾਂ ਹੁਣ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਬੁਲਾਰੇ ਅਨੁਸਾਰ ਸੋਧੇ ਪ੍ਰੋਗਰਾਮ ਅਨੁਸਾਰ ਊਰਜਾ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ. ਰੂਪਨਗਰ ਦੀ ਥਾਂ ਹੁਣ ਬਠਿੰਡਾ ਵਿਖੇ ਕੌਮੀ ਝੰਡਾ ਲਹਿਰਾਉਣਗੇ।
Related posts:
ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਤੇ ਪੰਜਾਬੀ ਕਲਾਕਾਰ ਕਿਰਨਬੀਰ ਗਿੱਲ ਅਨੰਦਪੁਰ ਸਾਹਿਬ ਨਤਮਸਤਕ ਹੋਈ!!
ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਸੜਕੀ ਹਾਦਸਿਆਂ 'ਚ ਮੌਤ ਦਰ ਘਟਾਉਣ ਲਈ ਸਮੂਹਿਕ ਯਤਨਾਂ ਦ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਅਮਰੀਕ ਸਿੰਘ ਜੰਮੂ ਤੋਂ ਗ੍ਰਿਫਤਾਰ
ਪੰਜਾਬ ਦੇ ਰਾਜਪਾਲ ਅੱਜ ਤੋਂ ਤਿੰਨ ਦਿਨਾਂ ਸਰਹੱਦੀ ਖੇਤਰਾਂ ਦੇ ਦੌਰੇ 'ਤੇ