ਮੌਸਮ ਵਿਭਾਗ ਦੇ ਮੁਤਾਬਿਕ 29 ਅਤੇ 30 ਜਨਵਰੀ ਨੂੰ ਪੰਜਾਬ ਅਤੇ ਉੱਤਰੀ ਭਾਰਤ ਦੇ ਕਈ ਸੂਬਿਆਂ ਦੇ ਵਿੱਚ ਮੌਸਮ ਫਿਰ ਤੋਂ ਬਦਲਿਆ, ਐਤਵਾਰ ਤੋਂ ਹੀ ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ ਦੇ ਵਿੱਚ ਬਰਫਬਾਰੀ ਦੇ ਕਾਰਨ ਮੈਦਾਨੀ ਇਲਾਕਿਆਂ ਦੇ ਵਿੱਚ ਬਰਫੀਲੀਆਂ ਹਵਾਵਾਂ ਚੱਲਣ ਦੇ ਨਾਲ ਠੰਡ ਕਾਫੀ ਵਧ ਗਈ ਹੈ। ਮੌਸਮ ਵਿਗਿਆਨੀਆਂ ਅਨੁਸਾਰ ਅਗਲੇ 48 ਘੰਟੇ ਮੀਂਹ ਪੈਣ ਦੇ ਆਸਾਰ ਹਨ। ਇਸ ਦੇ ਬਾਵਜੂਦ ਘੱਟ ਤੋਂ ਘੱਟ ਤਾਪਮਾਨ ਵਿੱਚ 4 ਤੋਂ 6 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਹੈ। ਉਸ ਤੋਂ ਬਾਅਦ ਅਗਲੇ 24 ਘੰਟੇ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ। ਇਸ ਉਪਰੰਤ ਮੁੜ ਠੰਢ ਵਧ ਸਕਦੀ ਹੈ ਕਿਉਂਕਿ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
ਮੀਂਹ ਪੈਣ ਦੇ ਕਾਰਨ ਕਾਰਨ ਤਾਪਮਾਨ ਦੇ ਵਿੱਚ ਵੀ ਭਾਰੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਆਉਣ ਵਾਲੇ ਦਿਨਾਂ ‘ਚ ਦਿੱਲੀ ‘ਚ ਲੋਕਾਂ ਨੂੰ ਠੰਡ ਦਾ ਸਾਹਮਣਾ ਕਰਨਾ ਪਵੇਗਾ। ਜੰਮੂ ਕਸ਼ਮੀਰ, ਲੇਹ ਲੱਦਾਖ, ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਉੱਤਰਾਖੰਡ ਵਿੱਚ ਦੋ ਦਿਨਾਂ ਲਈ ਬਾਰਿਸ਼ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, 31 ਜਨਵਰੀ ਤੋ ਮੌਸਮ ਖੁੱਲ ਜਾਵੇਗਾ।
post by parmvir singh