LPU ਹੰਗਾਮੇ ਦੇ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦਿਆਂ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਵੀਡੀਓ ਕਲਿੱਪ ਰਾਹੀਂ ਤਿੰਨਾਂ ਦੀ ਪਛਾਣ ਕੀਤੀ ਗਈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਵਿੱਚੋਂ ਇੱਕ LPU ਦਾ ਵਿਦਿਆਰਥੀ ਦੱਸਿਆ ਜਾ ਰਿਹਾ ਹੈ, ਜਦਕਿ ਪੁਲਿਸ ਵੱਲੋਂ ਮਾਮਲੇ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਦੀ ਵੀ ਪਛਾਣ ਕੀਤੀ ਜਾ ਰਹੀ ਹੈ। ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਪੁਲਿਸ ਦੀਆਂ ਟੀਮਾਂ ਦੂਜੇ ਸੂਬਿਆਂ ਲਈ ਵੀ ਰਵਾਨਾ ਕੀਤੀਆਂ ਗਈਆਂ ਹਨ।







