ਚੰਡੀਗੜ੍ਹ: ਪੰਜਾਬ ‘ਚ ਗਣਤੰਤਰ ਦਿਵਸ ਦਿਹਾੜਾ ਬੜੀ ਹੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ। ਅੱਜ ਗਣਤੰਤਰ ਦਿਵਸ ਮੌਕੇ ਹੲ ਜ਼ਿਲ੍ਹਿਆਂ ‘ਚ ਪਰੇਡ ਦਾ ਆਯੋਜਨ ਕੀਤਾ ਗਿਆ ਸੀ। ਇਸ ਪਰੇਡ ਵਿਚ ਸਰਕਾਰੀ ਤੋਂ ਲੈ ਕੇ ਪ੍ਰਾਈਵੇਟ ਸਕੂਲਾਂ ਨੇ ਭਾਗ ਲਿਆ ਸੀ। ਹੁਣ ਦੱਸਿਆ ਜਾ ਰਿਹਾ ਹੈ ਕਿ ਸਾਰੇ ਜ਼ਿਲ੍ਹਿਆਂ ਦੇ ਮੁਖੀਆਂ ਨੇ ਆਪੋ-ਆਪਣੇ ਪੱਧਰ ‘ਤੇ ਕੱਲ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਭਲਕੇ 27 ਜਨਵਰੀ ਨੂੰ ਸਰਕਾਰੀ, ਅਰਧ-ਸਰਕਾਰੀ ਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ।
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਮੁੜ ਤੋਂ ਬੀਜੇਪੀ ‘ਚ ਹੋਣਗੇ ਸ਼ਾਮਲ?
ਗੁਰਦਾਸਪੁਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਪਠਾਨਕੋਟ, ਪਟਿਆਲਾ, ਰੋਪੜ, ਐਸਬੀਐਸ ਨਗਰ, ਮੋਹਾਲੀ, ਸੰਗਰੂਰ, ਤਰਨਤਾਰਨ, ਮਲੇਰਕੋਟਲਾ, ਮਾਨਸਾ, ਮੋਗਾ, ਮੁਕਤਸਰ ਅਤੇ ਅੰਮ੍ਰਿਤਸਰ ਦੇ ਉਨ੍ਹਾਂ ਸਕੂਲਾਂ ਵਿਚ 27 ਜਨਵਰੀ ਦੀ ਛੁੱਟੀ ਐਲਾਨੀ ਗਈ ਹੈ, ਜਿਨ੍ਹਾਂ ਸਕੂਲਾਂ ਦੇ ਬੱਚਿਆਂ ਵਲੋਂ ਗਣਤੰਤਰ ਦਿਵਸ ਦੇ ਸਮਾਗਮ ਵਿਚ ਹਿੱਸਾ ਲਿਆ ਗਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਬੱਚਿਆਂ ਨੇ ਗਣਤੰਤਰ ਦਿਵਸ ਮੌਕੇ ਵੱਖ-ਵੱਖ ਪ੍ਰੋਗਰਾਮਾਂ ‘ਚ ਹਿੱਸਾ ਲਿਆ ਸੀ। ਇਸ ਦੇ ਲਈ ਸਾਰੇ ਬੱਚਿਆਂ ਲਈ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।