sgpc president harjinder singh dhami clarification on gurbani live telecast ptc channel | ਅੰਮ੍ਰਿਤਸਰ ਖ਼ਬਰਾਂ (Amritsar News)

0
2
sgpc president harjinder singh dhami clarification on gurbani live telecast ptc channel | ਅੰਮ੍ਰਿਤਸਰ ਖ਼ਬਰਾਂ (Amritsar News)



Last Updated:Mar 06, 2026 2:32 PM ISTਦਰਬਾਰ ਸਾਹਿਬ ਗੁਰਬਾਣੀ ਦੇ ਲਾਈਵ ਪ੍ਰਸਾਰਣ ਨੂੰ ਲੈ ਕੇ ਚੱਲ ਰਹੀ ਚਰਚਾ ਦਰਮਿਆਨ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜੇ ਕਿਸੇ ਹੋਰ ਚੈਨਲ ਨੂੰ ਇਹ ਹੱਕ ਦਿੱਤਾ ਜਾਂਦਾ ਤਾਂ SGPC ਨੂੰ ਹਰ ਮਹੀਨੇ ਲੱਖਾਂ ਰੁਪਏ ਖਰਚਣੇ ਪੈਂਦੇ।ਦਰਬਾਰ ਸਾਹਿਬ: ਗੁਰਬਾਣੀ ਪ੍ਰਸਾਰਣ ‘ਤੇ SGPC ਪ੍ਰਧਾਨ ਧਾਮੀ ਦਾ ਵੱਡਾ ਬਿਆਨ…ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਜ ਹੋਈ ਮੀਟਿੰਗ ਤੋਂ ਬਾਅਦ ਕਈ ਮਹੱਤਵਪੂਰਨ ਮਸਲਿਆਂ ‘ਤੇ ਆਪਣਾ ਪੱਖ ਰੱਖਦਿਆਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਵੱਡੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ SGPC ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਹੋਵੇਗਾ, ਜੋ ਅੰਮ੍ਰਿਤਸਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਦੁਪਹਿਰ 12 ਵਜੇ ਸ਼ੁਰੂ ਕੀਤਾ ਜਾਵੇਗਾ।ਧਾਮੀ ਨੇ ਕਿਹਾ ਕਿ ਇਸ ਸਾਲਾਨਾ ਬਜਟ ਇਜਲਾਸ ਵਿੱਚ ਗੁਰਦੁਆਰਿਆਂ ਦੇ ਪ੍ਰਬੰਧ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ, ਸਿੱਖਿਆ ਸੰਸਥਾਵਾਂ ਅਤੇ ਹੋਰ ਸੰਬੰਧਤ ਸੰਸਥਾਵਾਂ ਦੇ ਬਜਟ ਵੀ ਪੇਸ਼ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ SGPC ਦੇ ਕੁੱਲ ਬਜਟ ਵਿੱਚ ਸਭ ਤੋਂ ਵੱਡਾ ਹਿੱਸਾ ਧਰਮ ਪ੍ਰਚਾਰ ਲਈ ਖਰਚ ਕੀਤਾ ਜਾਂਦਾ ਹੈ। ਇਸ ਸਬੰਧੀ ਸਾਰੇ ਮੈਂਬਰਾਂ ਨੂੰ ਅਧਿਕਾਰਿਕ ਪੱਤਰ ਭੇਜੇ ਜਾ ਰਹੇ ਹਨ ਤਾਂ ਜੋ ਉਹ ਬਜਟ ਇਜਲਾਸ ਵਿੱਚ ਹਾਜ਼ਰੀ ਲਗਾ ਸਕਣ।ਇਸ ਦੌਰਾਨ ਗੁਰਬਾਣੀ ਦੇ ਲਾਈਵ ਪ੍ਰਸਾਰਣ ਨੂੰ ਲੈ ਕੇ ਚੱਲ ਰਹੀ ਚਰਚਾ ‘ਤੇ ਵੀ ਧਾਮੀ ਨੇ ਵਿਸਥਾਰ ਨਾਲ ਸਪਸ਼ਟੀਕਰਨ ਦਿੱਤਾ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਜਥੇਦਾਰ ਵੱਲੋਂ ਲਿਖੇ ਗਏ ਇੱਕ ਪੱਤਰ ਵਿੱਚ SGPC ਨੂੰ ਆਪਣਾ ਚੈਨਲ ਸ਼ੁਰੂ ਕਰਨ ਦੀ ਸਲਾਹ ਦਿੱਤੀ ਗਈ ਸੀ। ਇਸ ਤੋਂ ਬਾਅਦ SGPC ਨੇ ਆਪਣਾ ਯੂਟਿਊਬ ਚੈਨਲ ਸ਼ੁਰੂ ਕੀਤਾ ਸੀ। ਹਾਲਾਂਕਿ ਬਾਅਦ ਵਿੱਚ ਇਹ ਵੀ ਕਿਹਾ ਗਿਆ ਕਿ ਹਰ ਵਿਅਕਤੀ ਡਿਜੀਟਲ ਮੀਡੀਆ ‘ਤੇ ਗੁਰਬਾਣੀ ਨਹੀਂ ਸੁਣ ਸਕਦਾ, ਇਸ ਲਈ ਸੈਟੇਲਾਈਟ ਚੈਨਲ ਦੀ ਲੋੜ ਮਹਿਸੂਸ ਕੀਤੀ ਗਈ।ਧਾਮੀ ਨੇ ਦੱਸਿਆ ਕਿ ਜੇ ਗੁਰਬਾਣੀ ਦੇ ਲਾਈਵ ਪ੍ਰਸਾਰਣ ਲਈ ਕਿਸੇ ਹੋਰ ਚੈਨਲ ਨੂੰ ਇਹ ਜ਼ਿੰਮੇਵਾਰੀ ਦਿੱਤੀ ਜਾਂਦੀ ਤਾਂ SGPC ਨੂੰ ਹਰ ਮਹੀਨੇ ਲਗਭਗ 15 ਲੱਖ ਰੁਪਏ ਦੀ ਰਕਮ ਦੇਣੀ ਪੈਂਦੀ। ਪਰ ਇਸ ਵੇਲੇ PTC ਚੈਨਲ ਵੱਲੋਂ ਗੁਰਬਾਣੀ ਦਾ ਲਾਈਵ ਪ੍ਰਸਾਰਣ ਬਿਨਾਂ ਕਿਸੇ ਫੀਸ ਦੇ ਕੀਤਾ ਜਾ ਰਿਹਾ ਹੈ, ਜਿਸ ਕਰਕੇ ਇਸ ਮਾਮਲੇ ‘ਤੇ ਵਧੇਰੇ ਗਲਤਫ਼ਹਮੀਆਂ ਨਹੀਂ ਫੈਲਣੀਆਂ ਚਾਹੀਦੀਆਂ।ਇਸ ਮੌਕੇ ਧਾਮੀ ਨੇ ਬੇਅਦਬੀ ਦੇ ਮਾਮਲਿਆਂ ‘ਤੇ ਵੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਇੱਕ ਐਕਟ ਬਣਾਇਆ ਗਿਆ ਸੀ, ਪਰ IPC ਅਤੇ BNS ਵਿੱਚ ਹੋਏ ਬਦਲਾਵਾਂ ਤੋਂ ਬਾਅਦ ਉਸ ਵਿੱਚ ਸੰਸ਼ੋਧਨ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਤੇ SGPC ਦੀ ਇੱਕ ਸਬ-ਕਮੇਟੀ ਵੀ ਕੰਮ ਕਰ ਰਹੀ ਹੈ ਅਤੇ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਨਾਲ ਵੀ ਇਸ ਬਾਰੇ ਗੱਲਬਾਤ ਜਾਰੀ ਹੈ।ਧਾਮੀ ਨੇ ਕਿਹਾ ਕਿ ਸਾਰੇ ਧਰਮ ਗ੍ਰੰਥ ਪਵਿੱਤਰ ਹਨ ਅਤੇ ਉਨ੍ਹਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ, ਪਰ ਸਿੱਖ ਪੰਥ ਵਿੱਚ ਗੁਰਸ਼ਬਦ ਨੂੰ ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਗੁਰੂ ਦੀ ਪਦਵੀ ਦਿੱਤੀ ਗਈ ਹੈ। ਇਸ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਜਗਤ ਜੋਤ ਗੁਰੂ ਮੰਨਿਆ ਜਾਂਦਾ ਹੈ ਅਤੇ ਉਨ੍ਹਾਂ ਦੀ ਬੇਅਦਬੀ ਦੇ ਮਾਮਲੇ ਸਭ ਤੋਂ ਵੱਧ ਸਾਹਮਣੇ ਆਉਣ ਚਿੰਤਾ ਦਾ ਵਿਸ਼ਾ ਹਨ।ਉਨ੍ਹਾਂ ਇਹ ਵੀ ਕਿਹਾ ਕਿ ਕਈ ਵਾਰ ਵੱਖ-ਵੱਖ ਪ੍ਰੀਖਿਆ ਕੇਂਦਰਾਂ ਜਾਂ ਸੰਸਥਾਵਾਂ ਵਿੱਚ ਸਿੱਖਾਂ ਨੂੰ ਆਪਣੇ ਕਕਾਰ ਉਤਾਰਣ ਲਈ ਮਜਬੂਰ ਕੀਤਾ ਜਾਂਦਾ ਹੈ, ਜੋ ਸਿੱਖ ਧਰਮ ਦੀ ਰੀਤਾਂ ਨਾਲ ਜੁੜੀ ਗੰਭੀਰ ਬੇਅਦਬੀ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਇਹ ਸਾਰੀਆਂ ਘਟਨਾਵਾਂ ਕਿਸੇ ਵੱਡੇ ਸਾਜ਼ਿਸ਼ੀ ਹਿੱਸੇ ਦਾ ਨਤੀਜਾ ਤਾਂ ਨਹੀਂ।ਧਾਮੀ ਨੇ ਇਹ ਵੀ ਯਾਦ ਦਿਵਾਇਆ ਕਿ ਹਵਾਈ ਯਾਤਰਾ ਦੌਰਾਨ ਸਿੱਖ ਯਾਤਰੀ ਛੇ ਇੰਚ ਤੱਕ ਦੀ ਛੋਟੀ ਸ਼੍ਰੀ ਸਾਹਿਬ ਆਪਣੇ ਨਾਲ ਲੈ ਕੇ ਜਾ ਸਕਦੇ ਹਨ, ਇਸ ਲਈ ਹੋਰ ਥਾਵਾਂ ‘ਤੇ ਵੀ ਧਾਰਮਿਕ ਅਜ਼ਾਦੀ ਅਤੇ ਸਿੱਖ ਮਰਯਾਦਾ ਦਾ ਸਤਿਕਾਰ ਕੀਤਾ ਜਾਣਾ ਲਾਜ਼ਮੀ ਹੈ।ਅੰਤ ਵਿੱਚ ਉਨ੍ਹਾਂ ਕਿਹਾ ਕਿ SGPC ਦਾ ਮੁੱਖ ਮਕਸਦ ਸਿੱਖ ਧਰਮ ਦੇ ਸਿਧਾਂਤਾਂ ਦੀ ਰੱਖਿਆ ਕਰਨਾ, ਗੁਰਬਾਣੀ ਦਾ ਪ੍ਰਚਾਰ ਕਰਨਾ ਅਤੇ ਸੰਗਤ ਤੱਕ ਸਹੀ ਜਾਣਕਾਰੀ ਪਹੁੰਚਾਉਣਾ ਹੈ। ਗੁਰਬਾਣੀ ਦੇ ਪ੍ਰਸਾਰਣ ਅਤੇ ਧਾਰਮਿਕ ਮਰਯਾਦਾ ਨਾਲ ਜੁੜੇ ਮਸਲਿਆਂ ‘ਤੇ ਆਉਣ ਵਾਲੇ ਸਮੇਂ ਵਿੱਚ ਵੀ ਸੰਸਥਾ ਵੱਲੋਂ ਜ਼ਰੂਰੀ ਕਦਮ ਚੁੱਕੇ ਜਾਣਗੇ।Location :Amritsar,PunjabRead More



Rozana Times

LEAVE A REPLY

Please enter your comment!
Please enter your name here