ਚੰਡੀਗੜ੍ਹ, 22 ਦਸੰਬਰ: ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸਿੱਧਵਾਂ ਬ੍ਰਾਂਚ ਨੂੰ 21 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰਖਦਿਆਂ ਹੋਇਆਂ ਸਿੱਧਵਾਂ ਬ੍ਰਾਂਚ, ਜੋ ਸਰਹਿੰਦ ਨਹਿਰ ਵਿੱਚੋਂ ਨਿਕਲਦੀ ਹੈ, ਉਤੇ ਪੁਲਾਂ ਦੀ ਉਸਾਰੀ ਦੇ ਕੰਮਾਂ ਨੂੰ ਕਰਵਾਉਣ ਲਈ 21 ਦਸੰਬਰ, 2023 ਤੋਂ 10 ਜਨਵਰੀ 2024 ਤੱਕ (ਦੋਵੇਂ ਦਿਨਾਂ ਸਮੇਤ) 21 ਦਿਨਾਂ ਦੀ ਬੰਦੀ ਹੋਵੇਗੀ। ਇਹ ਹੁਕਮ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ (ਐਕਟ 8 ਆਫ਼ 1873) ਅਧੀਨ ਜਾਰੀ ਰੂਲਾਂ ਦੇ ਰੂਲ 63 ਤਹਿਤ ਜਾਰੀ ਕੀਤੇ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
Related posts:
ਇੱਕ ਕਾਰ ਸਵਾਰ ਵੱਲੋ ਪੁਲੀਸ ਨਾਕਾ ਤੋੜ ਕੇ ਕੀਤੀ ਭਜਨ ਦੀ ਕੋਸ਼ਿਸ਼
ਸਰਕਾਰੀ ਫੰਡਾਂ ਦੀ ਦੁਰਵਰਤੋਂ ਲਈ ਲੋਕ ਨਿਰਮਾਣ ਵਿਭਾਗ ਦਾ ਇੱਕ ਕਾਰਜ਼ਕਾਰੀ ਇੰਜੀਨੀਅਰ ਤੇ 3 ਜੂਨੀਅਰ ਇੰਜੀਨੀਅਰ ਮੁੱਅਤਲ
ਬਿਹਾਰ ਤੋ ਆਏ ਚਿਰਕੂ ਸਿੰਘ ਬਣੇ ਸੇਵਾਦਾਰ ਕੇਹਰ ਸਿੰਘ,ਗੁਰੂ ਮਹਾਰਾਜ ਦੀ ਮੇਹਰ ਸਦਕਾ 30 ਸਾਲ ਦੇ ਕਰੀਬ ਹੋ ਗਏ ਪਰ ਆਪਣੇ ਅ...
ਸੀ.ਐਮ ਭਗਵੰਤ ਮਾਨ ਦੀ ਵਜ਼ਾਰਤ ਵਿਚ ਵੱਡਾ ਫੇਰਬਦਲ, ਮੀਤ ਹੇਅਰ ਖੋਹਿਆ ਇਹ ਅਹੁਦਾ