Slehran Dam Eco Tourism project inaugurated by cm Bhagwant Mann in punjab hs | ਹੁਸ਼ਿਆਰਪੁਰ ਖ਼ਬਰਾਂ (Hoshiarpur News)

Last Updated:

ਸਲੇਰਾਨ ਡੈਮ ਵਿਖੇ ਵਾਤਾਵਰਣ ਅਨੁਕੂਲ ਹੱਟਸ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਈਕੋ-ਟੂਰਿਜ਼ਮ ਨੂੰ ਵੱਡਾ ਉਤਸ਼ਾਹ ਮਿਲੇਗਾ ਅਤੇ ਸਥਾਨਕ ਲੋਕਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।

ਸਲੇਰਾਨ ਡੈਮ ਵਿਖੇ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ…

ਸਲੇਰਾਨ ਡੈਮ ਵਿਖੇ ਵਾਤਾਵਰਣ ਅਨੁਕੂਲ ਹੱਟਸ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਈਕੋ-ਟੂਰਿਜ਼ਮ ਨੂੰ ਵੱਡਾ ਉਤਸ਼ਾਹ ਮਿਲੇਗਾ ਅਤੇ ਸਥਾਨਕ ਲੋਕਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਕੇ ਨੌਜਵਾਨਾਂ ਲਈ ਰੋਜ਼ਗਾਰ ਦੇ ਅਵਸਰ ਵਧਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ, ਪਟਿਆਲਾ ਅਤੇ ਚਮਰੌੜ ਝੀਲ ਵਰਗੇ ਸਥਾਨਾਂ ‘ਤੇ ਫਿਲਮਾਂ ਦੀ ਸ਼ੂਟਿੰਗ ਅਤੇ ਡੈਸਟੀਨੇਸ਼ਨ ਵੈਡਿੰਗ ਕਾਰਨ ਸਥਾਨਕ ਅਰਥਵਿਵਸਥਾ ਨੂੰ ਲਾਭ ਮਿਲਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਹਿਮਾਚਲ ਪ੍ਰਦੇਸ਼ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨਾਂ ਨੂੰ ਟੱਕਰ ਦੇਣ ਦੀ ਸਮਰੱਥਾ ਰੱਖਦਾ ਹੈ।

ਉਦਘਾਟਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸੈਰ-ਸਪਾਟਾ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇਹ ਇੱਕ ਅਹੰਕਾਰਪੂਰਨ ਕਦਮ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਚੌਹਾਲ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਸਫਲਤਾਪੂਰਵਕ ਚੱਲ ਰਿਹਾ ਹੈ ਅਤੇ ਹੁਣ ਸਲੇਰਾਨ ਡੈਮ ਸੈਲਾਨੀਆਂ ਲਈ ਇੱਕ ਹੋਰ ਆਕਰਸ਼ਕ ਮੰਜ਼ਿਲ ਬਣੇਗਾ।

ਮੁੱਖ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਇਸ ਪ੍ਰੋਜੈਕਟ ‘ਤੇ ਲਗਭਗ 2.80 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਤੋਂ ਸਾਲਾਨਾ 18 ਲੱਖ ਰੁਪਏ ਤੋਂ ਵੱਧ ਮਾਲੀਆ ਪ੍ਰਾਪਤ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸਿਰਫ਼ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਤੱਕ ਸੀਮਿਤ ਨਹੀਂ ਰਹੇਗਾ, ਸਗੋਂ ਸਥਾਨਕ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵੀ ਪੈਦਾ ਕਰੇਗਾ।

See also  ਫਰੀਦਕੋਟ ਦੇ ਪਿੰਡ ਮਚਾਕੀ ਕਲਾਂ ਦੇ ਸਰਪੰਚ ਤੇ ਉਸਦੀ ਟੀਮ ਦਾ ਵੱਡਾ ਉਪਰਾਲਾ,ਪਿੰਡ ਦੀ ਧਰਮਸ਼ਾਲਾ ਨੂੰ ਹੀ ਬਣਾ ਲਿਆ ਨਸ਼ਾ ਛਡਾਉ ਕੇਂਦਰ

ਪ੍ਰੋਜੈਕਟ ਅਧੀਨ ਤਿਆਰ ਕੀਤੀਆਂ ਗਈਆਂ ਸਹੂਲਤਾਂ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ ਲਈ 16,000 ਵਰਗ ਫੁੱਟ ‘ਚ ਫੈਲਿਆ ਖਾਸ ਖੇਡ ਮੈਦਾਨ ਬਣਾਇਆ ਗਿਆ ਹੈ, ਜਿਸ ਵਿੱਚ ਵੱਖ-ਵੱਖ ਕਿਸਮ ਦੇ ਝੂਲੇ ਅਤੇ ਮਨੋਰੰਜਕ ਗਤੀਵਿਧੀਆਂ ਸ਼ਾਮਲ ਹਨ। ਸੈਲਾਨੀਆਂ ਦੇ ਰਹਿਣ ਲਈ ਚਾਰ ਈਕੋ ਹੱਟਸ ਅਤੇ 80 ਲੋਕਾਂ ਦੀ ਸਮਰੱਥਾ ਵਾਲਾ ਕੈਫੇਟੇਰੀਆ ਵੀ ਤਿਆਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਲੇਰਾਨ ਡੈਮ ਦੇ ਕੁਦਰਤੀ ਨਜ਼ਾਰਿਆਂ ਦਾ ਆਨੰਦ ਲੈਣ ਲਈ ਇੱਕ ਵੱਡਾ ਐਂਫੀਥੀਏਟਰ ਵੀ ਬਣਾਇਆ ਗਿਆ ਹੈ। ਇਹ ਪ੍ਰੋਜੈਕਟ ਵਾਤਾਵਰਣ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਵਾਤਾਵਰਣ-ਅਨੁਕੂਲ ਬੁਨਿਆਦੀ ਢਾਂਚਾ ਉਪਲੱਬਧ ਕਰਵਾਇਆ ਗਿਆ ਹੈ।

ਕੰਢੀ ਖੇਤਰਾਂ ਵਿੱਚ ਸੈਰ-ਸਪਾਟੇ ਦੀ ਸੰਭਾਵਨਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਇਹ ਖੇਤਰ ਵਿਕਾਸ ਤੋਂ ਵਾਂਝੇ ਰਹੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਹੁਣ ਇਨ੍ਹਾਂ ਖੇਤਰਾਂ ਦੀ ਕੁਦਰਤੀ ਸੁੰਦਰਤਾ ਅਤੇ ਅਣਵਰਤੀਆਂ ਸੰਭਾਵਨਾਵਾਂ ਨੂੰ ਵਰਤੋਂ ਵਿੱਚ ਲਿਆ ਰਹੀ ਹੈ ਤਾਂ ਜੋ ਪੰਜਾਬ ਨੂੰ ਸੈਰ-ਸਪਾਟੇ ਦੇ ਨਕਸ਼ੇ ‘ਤੇ ਮਜ਼ਬੂਤੀ ਨਾਲ ਸਥਾਪਤ ਕੀਤਾ ਜਾ ਸਕੇ।

ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਨੇ 75 ਛੱਡੇ ਜਾਂ ਖਾਲੀ ਪਏ ਰੈਸਟ ਹਾਊਸਾਂ ਨੂੰ ਮੁੜ ਸੁਰਜੀਤ ਕੀਤਾ ਹੈ, ਜਿਨ੍ਹਾਂ ਤੋਂ ਹੁਣ ਲਗਭਗ ਇਕ ਕਰੋੜ ਰੁਪਏ ਮਹੀਨਾਵਾਰ ਮਾਲੀਆ ਪ੍ਰਾਪਤ ਹੋ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਦਰਿਆਵਾਂ ਦੇ ਕਿਨਾਰੇ ਰੈਸਟੋਰੈਂਟ ਅਤੇ ਹੋਰ ਸੈਰ-ਸਪਾਟਾ ਪ੍ਰੋਜੈਕਟ ਸ਼ੁਰੂ ਕਰਨ ਦੀ ਯੋਜਨਾ ਵੀ ਬਣਾਈ ਗਈ ਹੈ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੈਬਨਿਟ ਮੰਤਰੀ ਬਰਿੰਦਰ ਗੋਇਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।