Last Updated:Apr 12, 2026 4:03 PM ISTਰੈਲੀ ‘ਚ ਦਿੱਤਾ ਇੱਕ ਇਸ਼ਾਰਾ ਬਣ ਗਿਆ ਵੱਡਾ ਸਿਆਸੀ ਸੰਕੇਤ… ਕੀ ਤਲਵੰਡੀ ਸਾਬੋ ‘ਚ ਅਕਾਲੀ ਦਲ ਦਾ ਚਿਹਰਾ ਹੁਣ ਫਾਈਨਲ ਹੋ ਗਿਆ?ਅਕਾਲੀ ਦਲ ਵਲੋਂ 1 ਹੋਰ ਉਮੀਦਵਾਰ ਦਾ ਐਲਾਨ ? ਸਿਆਸੀ ਸੰਕੇਤ…ਪੰਜਾਬ ਦੀ ਸਿਆਸਤ ‘ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼ ਹੋ ਰਹੀ ਹੈ ਅਤੇ ਸਿਆਸੀ ਪਾਰਟੀਆਂ ਵੱਲੋਂ ਉਮੀਦਵਾਰਾਂ ਦੇ ਐਲਾਨਾਂ ਦਾ ਦੌਰ ਜਾਰੀ ਹੈ। ਇਸੇ ਕੜੀ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਹਲਕਿਆਂ ਲਈ ਆਪਣੇ ਚਿਹਰੇ ਸਾਫ਼ ਕੀਤੇ ਜਾ ਰਹੇ ਹਨ, ਜਿਸ ਨਾਲ ਚੋਣੀ ਮੈਦਾਨ ਹੋਰ ਵੀ ਗਰਮ ਹੁੰਦਾ ਜਾ ਰਿਹਾ ਹੈ।ਤਾਜ਼ਾ ਘਟਨਾ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਲਵੰਡੀ ਸਾਬੋ ਹਲਕੇ ਲਈ ਆਪਣਾ ਪੱਤਾ ਖੋਲ੍ਹ ਦਿੱਤਾ ਹੈ। ਹਾਲਾਂਕਿ ਉਨ੍ਹਾਂ ਨੇ ਸਿੱਧਾ ਨਾਮ ਲੈਣ ਤੋਂ ਗੁਰੇਜ਼ ਕੀਤਾ, ਪਰ ਆਪਣੇ ਸੰਬੋਧਨ ਦੌਰਾਨ ਦਿੱਤੇ ਇਸ਼ਾਰਿਆਂ ਨਾਲ ਇਹ ਲਗਭਗ ਸਪਸ਼ਟ ਹੋ ਗਿਆ ਕਿ ਪਾਰਟੀ ਇਸ ਹਲਕੇ ਤੋਂ ਰਵੀਪ੍ਰੀਤ ਸਿੰਘ ਸਿੱਧੂ ਨੂੰ ਹੀ ਮੈਦਾਨ ਵਿੱਚ ਉਤਾਰਣ ਦੀ ਤਿਆਰੀ ਕਰ ਰਹੀ ਹੈ।ਤਲਵੰਡੀ ਸਾਬੋ ਵਿੱਚ ਆਯੋਜਿਤ ‘ਪੰਜਾਬ ਬਚਾਓ ਰੈਲੀ’ ਦੌਰਾਨ ਸੁਖਬੀਰ ਬਾਦਲ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਰਵੀਪ੍ਰੀਤ ਸਿੰਘ ਸਿੱਧੂ ਦੇ ਹੱਕ ਵਿੱਚ ਖੁੱਲ੍ਹ ਕੇ ਸਮਰਥਨ ਮੰਗਿਆ। ਉਨ੍ਹਾਂ ਨੇ ਸਿੱਧੂ ਨੂੰ ਆਪਣਾ ‘ਛੋਟਾ ਭਰਾ’ ਦੱਸਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹਨਾਂ ਨੂੰ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਿਆ ਜਾਵੇ।ਰੈਲੀ ਦੌਰਾਨ ਸੁਖਬੀਰ ਬਾਦਲ ਨੇ ਭਰੋਸਾ ਦਿਵਾਇਆ ਕਿ ਜੇ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਹਲਕੇ ਨਾਲ ਜੁੜੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਸੋਚ ਸੱਤਾ ਹਾਸਲ ਕਰਨ ਦੀ ਨਹੀਂ, ਸਗੋਂ ਲੋਕਾਂ ਦੀ ਸੇਵਾ ਕਰਨ ਦੀ ਹੈ।ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਪੰਜਾਬ ਦੇ ਵਿਕਾਸ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਵਿੱਚ ਜਿੰਨੇ ਵੀ ਵੱਡੇ ਵਿਕਾਸ ਕਾਰਜ ਹੋਏ ਹਨ, ਉਹ ਅਕਾਲੀ ਦਲ ਦੀਆਂ ਸਰਕਾਰਾਂ ਦੇ ਦੌਰਾਨ ਹੀ ਸੰਭਵ ਹੋਏ ਹਨ। ਨਾਲ ਹੀ ਉਨ੍ਹਾਂ ਨੇ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਆਪਣੇ ਵਿਜ਼ਨ ਦੀ ਵੀ ਚਰਚਾ ਕੀਤੀ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਤਰੱਕੀ ਲਈ ਯੋਜਨਾਵਾਂ ਬਾਰੇ ਸੰਕੇਤ ਦਿੱਤੇ।ਇਸ ਐਲਾਨ ਨਾਲ ਤਲਵੰਡੀ ਸਾਬੋ ਹਲਕੇ ਦੀ ਸਿਆਸਤ ਵਿੱਚ ਨਵਾਂ ਮੋੜ ਆ ਗਿਆ ਹੈ ਅਤੇ ਹੁਣ ਸਭ ਦੀ ਨਿਗਾਹ ਇਸ ਗੱਲ ‘ਤੇ ਟਿਕੀ ਹੋਈ ਹੈ ਕਿ ਪਾਰਟੀ ਵੱਲੋਂ ਅਧਿਕਾਰਿਕ ਐਲਾਨ ਕਦੋਂ ਕੀਤਾ ਜਾਂਦਾ ਹੈ ਅਤੇ ਵਿਰੋਧੀ ਪਾਰਟੀਆਂ ਇਸ ਦਾ ਕੀ ਜਵਾਬ ਦਿੰਦੀਆਂ ਹਨ।Location :Bathinda,PunjabRead More
- Advertisement -
Recent Posts
Most Popular
Employee Unions Mass Leave | 8 ਸਤੰਬਰ ਨੂੰ ਨਹੀਂ ਹੋਣਗੇ ਲੋਕਾਂ ਦੇ ਕੰਮ,...
ਲੁਧਿਆਣਾ ਵਿੱਚ ਕਰਮਚਾਰੀ ਸੰਗਠਨਾਂ ਨੇ ਆਪਣੇ ਅਗਲੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਸੰਗਠਨਾਂ ਨੇ 8 ਸਤੰਬਰ ਨੂੰ ਸਮੂਹਿਕ ਛੁੱਟੀ ਕਰਨ ਦਾ ਫੈਸਲਾ ਲਿਆ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡੀ ਖਬਰ… |
ਪੰਜਾਬ ਦੇ ਮੁਲਾਜ਼ਮ ਦੇ ਡੀਏ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਆ ਰਹੀ ਹੈ। ਪੰਜਾਬ ਦੇ ਮੁਲਾਜ਼ਮ ਦੇ ਡੀਏ ਨੂੰ ਲੈ...
ਆਮ ਆਦਮੀ ਪਾਰਟੀ ਵੱਲੋਂ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦਾ ਐਲਾਨ,...
ਆਮ ਆਦਮੀ ਪਾਰਟੀ ਵੱਲੋਂ ਵੱਖ-ਵੱਖ ਹਲਕਿਆਂ ਦੇ ਬਲਾਕ ਪ੍ਰਧਾਨਾਂ ਅਤੇ ਪੰਜਾਬ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ। ਵੇਖੋ...
ਲਓ ਜੀ ਲੱਗ ਗਈਆਂ ਮੌਜਾਂ! ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ – ਸਕੂਲ, ਕਾਲਜ...
ਇਹ ਇੱਕ ਖੁਸ਼ੀ ਦੀ ਗੱਲ ਹੈ! ਪੰਜਾਬ ਵਿੱਚ ਇੱਕ ਹੋਰ ਜਨਤਕ ਛੁੱਟੀ - ਸਕੂਲ, ਕਾਲਜ ਅਤੇ ਦਫ਼ਤਰ ਬੰਦ ਰਹਿਣਗੇ। ਚੰਡੀਗੜ੍ਹ- ਪੰਜਾਬ ਵਿੱਚ ਇੱਕ ਹੋਰ ਸਰਕਾਰੀ...
ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ |
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ 8 ਜਿਲ੍ਹਿਆਂ ਦੇ ਪਾਰਟੀ ਦੀ ਜਨਰਲ ਕੌਂਸਲ...















