Sukhjinder Randhawa | ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਣੋ ਕੀ ਬੋਲੇ ਰੰਧਾਵਾ

0
4

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਸਰਹੱਦੀ ਇਲਾਕਿਆਂ ਦੀ ਸੁਰੱਖਿਆ ਅਤੇ ਗੈਂਗਸਟਰਾਂ ਦੇ ਵਧਦੇ ਪ੍ਰਭਾਵ ਦਾ ਮੁੱਦਾ ਗ੍ਰਹਿ ਮੰਤਰੀ ਦੇ ਧਿਆਨ ਵਿੱਚ ਲਿਆਂਦਾ। ਰੰਧਾਵਾ ਮੁਤਾਬਕ ਅਮਿਤ ਸ਼ਾਹ ਨੇ ਪੁੱਛਿਆ ਕਿ ਕੀ ਇਹ ਮਾਮਲਾ ਡੀਜੀਪੀ ਕੋਲ ਉਠਾਇਆ ਗਿਆ ਹੈ, ਜਿਸ ‘ਤੇ ਉਨ੍ਹਾਂ ਨੇ ਕਿਹਾ ਕਿ ਡੀਜੀਪੀ ਨੂੰ ਦੱਸਣ ਦਾ ਕੋਈ ਫਾਇਦਾ ਨਹੀਂ। ਪਾਰਟੀ ਅੰਦਰ ਨਾਰਾਜ਼ਗੀ ਦੇ ਸਵਾਲ ‘ਤੇ ਰੰਧਾਵਾ ਨੇ ਕਿਹਾ ਕਿ ਇਸ ਬਾਰੇ ਚਰਨਜੀਤ ਸਿੰਘ ਚੰਨੀ ਜਾਂ ਰਾਜਾ ਵੜਿੰਗ ਹੀ ਵਧੀਆ ਜਵਾਬ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾ ਰਹੇ ਹਨ। ਰੰਧਾਵਾ ਨੇ ਇਹ ਵੀ ਕਿਹਾ ਕਿ ਹਾਲਾਤ ਇੰਨੇ ਵੀ ਮਾੜੇ ਨਹੀਂ ਹਨ, ਪਰ ਇੰਨੀਆਂ ਮੀਟਿੰਗਾਂ ਦੇ ਬਾਵਜੂਦ ਜੇ ਅਸੰਤੁਸ਼ਟੀ ਬਣੀ ਹੋਈ ਹੈ ਤਾਂ ਇਹ ਦੁੱਖ ਦੀ ਗੱਲ ਹੈ ਅਤੇ ਅਜਿਹੀ ਨੌਬਤ ਨਹੀਂ ਆਉਣੀ ਚਾਹੀਦੀ ਸੀ।

Rozana Times

LEAVE A REPLY

Please enter your comment!
Please enter your name here