Last Updated:Jul 03, 2026 2:18 PM ISTਗ੍ਰਹਿ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਸਿਆਸੀ ਅਟਕਲਾਂ ਤੇਜ਼ ਹੋ ਗਈਆਂ ਸਨ, ਪਰ ਹੁਣ ਸੁਖਜਿੰਦਰ ਰੰਧਾਵਾ ਨੇ ਐਕਸ ‘ਤੇ ਪੱਤਰ ਸਾਂਝਾ ਕਰਕੇ ਪੂਰਾ ਮਾਮਲਾ ਸਪੱਸ਼ਟ ਕੀਤਾ ਹੈ।News18ਕੇਂਦਰੀ ਗ੍ਰਹਿ ਮੰਤਰੀ ਨਾਲ ਹੋਈ ਮੁਲਾਕਾਤ ਨੂੰ ਲੈ ਕੇ ਸਿਆਸੀ ਚਰਚਾਵਾਂ ਦਰਮਿਆਨ ਸੁਖਜਿੰਦਰ ਰੰਧਾਵਾ ਨੇ ਆਪਣਾ ਪੱਖ ਸਪੱਸ਼ਟ ਕਰਦਿਆਂ ਕਿਹਾ ਹੈ ਕਿ ਇਸ ਮੁਲਾਕਾਤ ਨੂੰ ਕੁਝ ਮੀਡੀਆ ਅਦਾਰਿਆਂ ਵੱਲੋਂ ਗਲਤ ਸਿਆਸੀ ਰੰਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮੁਲਾਕਾਤ ਪਹਿਲਾਂ ਤੋਂ ਹੀ ਤੈਅ ਸੀ ਅਤੇ ਇਸ ਦਾ ਮਕਸਦ ਪੰਜਾਬ ਦੀ ਵਿਗੜ ਰਹੀ ਕਾਨੂੰਨ-ਵਿਵਸਥਾ ਦਾ ਮੁੱਦਾ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਉਣਾ ਸੀ।ਆਪਣੇ ਅਧਿਕਾਰਤ ਐਕਸ (X) ਅਕਾਊਂਟ ‘ਤੇ ਜਾਰੀ ਬਿਆਨ ਵਿੱਚ ਉਨ੍ਹਾਂ ਲਿਖਿਆ ਕਿ ਉਹ ਕੁਝ ਮੀਡੀਆ ਰਿਪੋਰਟਾਂ ਵੱਲੋਂ ਉਨ੍ਹਾਂ ਦੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਨੂੰ ਦਿੱਤੇ ਜਾ ਰਹੇ “ਸ਼ਰਾਰਤੀ ਸਿਆਸੀ ਰੰਗ” ਨੂੰ ਪੂਰੀ ਤਰ੍ਹਾਂ ਰੱਦ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਇਹ ਮੀਟਿੰਗ ਪਹਿਲਾਂ ਤੋਂ ਤੈਅ ਸੀ ਅਤੇ ਇਸ ਦੌਰਾਨ ਪੰਜਾਬ ਦੀ ਕਾਨੂੰਨ-ਵਿਵਸਥਾ ਨਾਲ ਜੁੜੇ ਗੰਭੀਰ ਮੁੱਦਿਆਂ ‘ਤੇ ਆਪਣਾ ਪੱਖ ਰੱਖਿਆ ਗਿਆ।ਇਸ ਦੇ ਨਾਲ ਹੀ ਉਨ੍ਹਾਂ ਨੇ ਐਕਸ ‘ਤੇ ਇੱਕ ਪੱਤਰ ਵੀ ਸਾਂਝਾ ਕੀਤਾ, ਜਿਸ ਦਾ ਵਿਸ਼ਾ ਸੀ, “ਪੰਜਾਬ ਦੇ ਅੰਤਰਰਾਸ਼ਟਰੀ ਸਰਹੱਦੀ ਖੇਤਰ ਵਿੱਚ ਕਾਨੂੰਨ-ਵਿਵਸਥਾ ਦੀ ਗੰਭੀਰ ਵਿਗੜ ਰਹੀ ਸਥਿਤੀ ਸਬੰਧੀ ਤੁਰੰਤ ਪ੍ਰਤੀਨਿਧਤਾ – ਪਾਕਿਸਤਾਨ ਪ੍ਰਾਯੋਜਿਤ ਅੱਤਵਾਦ, ਨਸ਼ਾ ਅੱਤਵਾਦ, ਗੈਂਗਸਟਰਾਂ ਦੀ ਬੇਖ਼ੌਫ਼ੀ ਅਤੇ ਪੰਜਾਬ ਪੁਲਿਸ ਦੇ ਸਿਆਸੀ ਦੁਰਵਰਤੋਂ ਦੇ ਦੋਸ਼।”
I refute the mischievous political slant being given to my meeting with the Union Home Minister by certain sections of the media.
The meeting was pre-scheduled for today in connection with my representation on the deteriorating law and order in the State of Punjab. pic.twitter.com/fzLZ0oULlP— Sukhjinder Singh Randhawa (@Sukhjinder_INC) July 3, 2026ਪੱਤਰ ਵਿੱਚ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਸੁਰੱਖਿਆ ਚੁਣੌਤੀਆਂ, ਪਾਕਿਸਤਾਨ ਵੱਲੋਂ ਪ੍ਰਾਯੋਜਿਤ ਅੱਤਵਾਦੀ ਗਤੀਵਿਧੀਆਂ, ਨਸ਼ਾ ਤਸਕਰੀ, ਗੈਂਗਸਟਰ ਨੈੱਟਵਰਕ ਅਤੇ ਕਾਨੂੰਨ-ਵਿਵਸਥਾ ਨਾਲ ਜੁੜੇ ਹੋਰ ਮੁੱਦਿਆਂ ਨੂੰ ਉਠਾਉਣ ਦੀ ਗੱਲ ਕੀਤੀ ਗਈ ਹੈ। ਇਸ ਰਾਹੀਂ ਕੇਂਦਰ ਸਰਕਾਰ ਦਾ ਧਿਆਨ ਇਨ੍ਹਾਂ ਮਾਮਲਿਆਂ ਵੱਲ ਖਿੱਚਣ ਦੀ ਕੋਸ਼ਿਸ਼ ਕੀਤੀ ਗਈ ਹੈ।ਬਿਆਨ ਵਿੱਚ ਇਹ ਵੀ ਕਿਹਾ ਗਿਆ ਕਿ ਮੁਲਾਕਾਤ ਦਾ ਮਕਸਦ ਕਿਸੇ ਸਿਆਸੀ ਸਮੀਕਰਨ ਜਾਂ ਅਟਕਲਾਂ ਨਾਲ ਨਹੀਂ, ਸਗੋਂ ਪੰਜਾਬ ਦੇ ਲੋਕਾਂ ਨਾਲ ਜੁੜੇ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਦੇ ਮੁੱਦਿਆਂ ਨੂੰ ਉੱਚ ਪੱਧਰ ‘ਤੇ ਰੱਖਣਾ ਸੀ। ਇਸ ਲਈ ਮੁਲਾਕਾਤ ਨੂੰ ਕਿਸੇ ਹੋਰ ਨਜ਼ਰੀਏ ਨਾਲ ਜੋੜਨਾ ਸਹੀ ਨਹੀਂ ਹੈ।ਮੁਲਾਕਾਤ ਤੋਂ ਬਾਅਦ ਆਏ ਇਸ ਸਪੱਸ਼ਟੀਕਰਨ ਨੇ ਸਿਆਸੀ ਚਰਚਾ ਨੂੰ ਨਵਾਂ ਮੋੜ ਦੇ ਦਿੱਤਾ ਹੈ। ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਇਸ ਮੁਲਾਕਾਤ ਅਤੇ ਪੱਤਰ ਵਿੱਚ ਉਠਾਏ ਗਏ ਮੁੱਦਿਆਂ ‘ਤੇ ਕੇਂਦਰ ਸਰਕਾਰ ਵੱਲੋਂ ਅੱਗੇ ਕੀ ਕਦਮ ਚੁੱਕੇ ਜਾਂਦੇ ਹਨ।Read More















