ਸੁਨੀਲ ਜਾਖੜ ਜੀ ਹੁਣ ਕਿਹੜੇ ਮੂੰਹ ਨਾਲ ਪੰਜਾਬੀਆਂ ਦਾ ਸਾਹਮਣਾ ਕਰੋਗੇ: CM ਮਾਨ

ਚੰਡੀਗੜ੍ਹ: 26 ਜਨਵਰੀ ਦੀ ਪਰੇਡ ਵਿਚ ਪੰਜਾਬ ਦੀਆਂ ਝਾਕੀਆ ਨੂੰ ਥਾਂ ਨਾ ਮਿਲਣ ਤੇ ਪੰਜਾਬ ‘ਚ ਸਿਆਸਤ ਲਗਾਤਾਰ ਗਰਮਾਈ ਹੋਈ ਹੈ। ਹੁਣ ਇਕ ਵਾਰ ਫਿਰ ਤੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਤੇ ਤੰਜ ਕੱਸਿਆ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ਤੇ ਇਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਸੁਨੀਲ ਜਾਖੜ ਜੀ ਹੁਣ ਕਿਹੜੇ ਮੂੰਹ ਨਾਲ ਪੰਜਾਬੀਆਂ ਦਾ ਸਾਹਮਣਾ ਕਰੋਗੇ? 26 ਜਨਵਰੀ ਦੀਆਂ ਝਾਕੀਆਂ ਦੇ ਮਾਮਲੇ ਵਿੱਚ ਤੁਸੀਂ ਭਾਜਪਾ ਦੇ ਕਹਿਣ ’ਤੇ ਪੰਜਾਬ ਦੇ ਪੱਖ ਵਿੱਚ ਖੜ੍ਹਨ ਦੀ ਬਜਾਏ ਅਰਵਿੰਦ ਕੇਜਰੀਵਾਲ ਤੇ ਮੇਰੇ ‘ਤੇ ਝੂਠੇ ਅਤੇ ਬੇਤੁੱਕੇ ਇਲਜ਼ਾਮ ਲਗਾਏ । ਹੁਣ ਤਾਂ ਰੱਖਿਆ ਮੰਤਰਾਲੇ ਨੇ ਵੀ ਸਪੱਸ਼ਟ ਕਰ ਦਿੱਤਾ…ਪੰਜਾਬੀ ਤੁਹਾਨੂੰ ਕਦੇ ਮੁਆਫ ਨਹੀਂ ਕਰਨਗੇ।”

ਦੱਸ ਦੇਈਏ ਕਿ ਸੁਨੀਲ ਜਾਖੜ ਨੇ ਦਾਅਵਾ ਕੀਤਾ ਸੀ ਕਿ ਕੇਂਦਰ ਸਰਕਾਰ ਵਲੋਂ ਰੱਦ ਕੀਤੀਆਂ ਗਈਆਂ ਪੰਜਾਬ ਦੀਆਂ ਝਾਕੀਆਂ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀਆਂ ਤਸਵੀਰਾਂ ਸਨ।

See also  ਰਾਹੁਲ ਗਾਂਧੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, 'ਭਾਰਤ ਜੋੜੋ ਯਾਤਰਾ' ਪੰਜਾਬ ਵਿੱਚ ਹੋਈ ਸ਼ੁਰੂ