ਸਪੋਰਟਸ ਡੈਸਕ : ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਮੰਗਲਵਾਰ ਨੂੰ ਟੀ-20 ਵਿਸ਼ਵ ਕੱਪ 2026 ਦਾ ਖ਼ਿਤਾਬ ਜਿੱਤਣ ਵਾਲੀ ਭਾਰਤੀ ਪੁਰਸ਼ ਟੀਮ ਲਈ 131 ਕਰੋੜ ਰੁਪਏ ਦੇ ਭਾਰੀ ਨਕਦ ਇਨਾਮ ਦਾ ਐਲਾਨ ਕੀਤਾ ਹੈ। ਬੀ.ਸੀ.ਸੀ.ਆਈ. ਦੇ ਸਕੱਤਰ ਦੇਵਾਜੀਤ ਸੈਕੀਆ ਨੇ ਇਸ ਇਨਾਮ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਹ ਰਾਸ਼ੀ ਖਿਡਾਰੀਆਂ, ਸਪੋਰਟ ਸਟਾਫ ਅਤੇ ਚੋਣਕਾਰਾਂ ਦੀ ਇਸ ਸ਼ਾਨਦਾਰ ਸਫਲਤਾ ਲਈ ਦਿੱਤੀ ਜਾਵੇਗੀ। ਇਹ ਇਨਾਮੀ ਰਾਸ਼ੀ 2024 ਦੀ ਵਿਸ਼ਵ ਕੱਪ ਜਿੱਤ (125 ਕਰੋੜ) ਦੇ ਮੁਕਾਬਲੇ 6 ਕਰੋੜ ਰੁਪਏ ਜ਼ਿਆਦਾ ਹੈ। ਭਾਰਤ ਨੇ ਐਤਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇ ਗਏ ਫਾਈਨਲ ਮੁਕਾਬਲੇ ਵਿੱਚ ਨਿਊਜ਼ੀਲੈਂਡ ਨੂੰ 96 ਦੌੜਾਂ ਨਾਲ ਕਰਾਰੀ ਮਾਤ ਦੇ ਕੇ ਖ਼ਿਤਾਬ ‘ਤੇ ਕਬਜ਼ਾ ਕੀਤਾ। ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ ਕਈ ਇਤਿਹਾਸਕ ਰਿਕਾਰਡ ਆਪਣੇ ਨਾਮ ਕੀਤੇ :
S1. ਭਾਰਤ ਟੀ-20 ਵਿਸ਼ਵ ਕੱਪ ਦੇ ਖ਼ਿਤਾਬ ਨੂੰ ਸਫਲਤਾਪੂਰਵਕ ਬਚਾਉਣ (Retain) ਵਾਲੀ ਦੁਨੀਆ ਦੀ ਪਹਿਲੀ ਟੀਮ ਬਣ ਗਈ ਹੈ।
ਭਾਰਤ ਤਿੰਨ ਵਾਰ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਦੁਨੀਆ ਦੀ ਸਭ ਤੋਂ ਸਫਲ ਟੀਮ ਬਣੀ ਹੈ।
2. ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਮੇਜ਼ਬਾਨ ਟੀਮ ਨੇ ਆਪਣੇ ਘਰ ਵਿੱਚ ਅਤੇ ਲਗਾਤਾਰ ਦੂਜੀ ਵਾਰ ਇਹ ਚੈਂਪੀਅਨਸ਼ਿਪ ਜਿੱਤੀ ਹੋਵੇ।
ਆਈ.ਸੀ.ਸੀ. ਵੱਲੋਂ ਵੀ ਮਿਲੀ ਕਰੋੜਾਂ ਦੀ ਇਨਾਮੀ ਰਾਸ਼ੀ
ਬੀ.ਸੀ.ਸੀ.ਆਈ. ਦੇ ਇਨਾਮ ਤੋਂ ਇਲਾਵਾ, ਜੇਤੂ ਭਾਰਤੀ ਟੀਮ ਨੇ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਵੱਲੋਂ ਦਿੱਤੀ ਜਾਣ ਵਾਲੀ 21.5 ਕਰੋੜ ਰੁਪਏ (2.34ਮਿਲੀਅਨ) ਦੀ ਇਨਾਮੀ ਰਾਸ਼ੀ ਵੀ ਪ੍ਰਾਪਤ ਕੀਤੀ ਹੈ।















