ਸੁਖਬੀਰ ਬਾਦਲ ਵੱਲੋਂ ਮੋਹਿੰਦਰ ਕੇਪੀ ਨੂੰ ਕਰਤਾਰਪੁਰ ਹਲਕੇ ਦਾ ਇੰਚਾਰਜ ਕੀਤਾ ਨਿਯੁਕਤ

ਸੁਖਬੀਰ ਸਿੰਘ ਬਾਦਲ ਨੇ ਜਲੰਧਰ ਦੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ (68) ਨੂੰ ਕਰਤਾਰਪੁਰ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਹ ਐਲਾਨ ਉਨ੍ਹਾਂ ਕਰਤਾਰਪੁਰ ਫੇਰੀ ਦੌਰਾਨ ਕੀਤਾ। ਜ਼ਿਕਰਯੋਗ ਹੈ ਕਿ ਕਰਤਾਰਪੁਰ ਤੋਂ ਪਹਿਲਾਂ ਅਕਾਲੀ ਵਿਧਾਇਕ ਰਹੇ ਸਰਵਣ ਸਿੰਘ ਫਿਲੌਰ ਅਤੇ ਅਵਿਨਾਸ਼ ਚੰਦਰ ਕਾਫੀ ਸਮਾਂ ਪਹਿਲਾਂ ਪਾਰਟੀ ਛੱਡ ਚੁੱਕੇ ਹਨ। ਫਿਲੌਰ ਹੁਣ ਅਕਾਲੀ ਦਲ (ਪੁਨਰਗਠਨ) ਨਾਲ ਹਨ ਅਤੇ ਅਵਿਨਾਸ਼ ਚੰਦਰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

Read more