ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸਰਕਾਰੀ ਸਕੂਲਾਂ ਵਿੱਚ ਇਨਕਲਾਬੀ ਸੁਧਾਰਾਂ ਲਈ ਵਿਆਪਕ ਪੱਧਰ ’ਤੇ ਮੁਹਿੰਮ ਜਾਰੀ

 ਚੰਡੀਗੜ੍ਹ, 17 ਜਨਵਰੀ: ਸੂਬੇ ਦੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਦੇਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਵੀਆਂ ਪਹਿਲਕਦਮੀਆਂ ਕਰਨ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਉਤੇ ਅਗਲੇ ਦੋ ਵਿਦਿਅਕ ਸੈਸ਼ਨਾਂ ਲਈ ਸਮੱਗਰਾ ਸਿਖਿਆ ਅਭਿਆਨ ਅਥਾਰਟੀ ਦੇ ਐਕਸ਼ਨ ਪਲਾਨ ਨੂੰ ਮਨਜ਼ੂਰ ਕੀਤਾ ਗਿਆ। ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਦੀ … Read more

ਭਗੌੜੇ ਸਿੱਧੂ’ ਨੂੰ ਸੂਬਾ ਸਰਕਾਰ ਵਿਰੁੱਧ ਕੋਈ ਵੀ ਗੁਮਰਾਹਕੁੰਨ ਬਿਆਨ ਦੇਣ ਤੋਂ ਪਹਿਲਾਂ ਤੱਥਾਂ ਦੀ ਜਾਂਚ ਕਰਨ ਲਈ ਆਖਿਆ

ਸੂਬਾ ਸਰਕਾਰ ਵੱਲੋਂ ਪੰਜਾਬ ਵਿਰੋਧੀ ਤਾਕਤਾਂ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਅਪਣਾਈ ਨੀਤੀ ਦਾ ਕੁਦਰਤੀ ਨਤੀਜਾ ਨੇ ਧਮਕੀਆਂ ਆਉਣ ਵਾਲੀਆਂ ਆਮ ਚੋਣਾਂ ਵਿੱਚ ਸਾਰੀਆਂ 13 ਸੀਟਾਂ ਜਿੱਤਣ ਦੀ ਗੱਲ ਦੁਹਰਾਈ ਚੰਡੀਗੜ੍ਹ, 17 ਜਨਵਰੀ: ਕੁੱਝ ਕੱਟੜਪੰਥੀ ਤਾਕਤਾਂ ਵੱਲੋਂ ਦਿੱਤੀ ਜਾ ਰਹੀ ਜਾਨੋਂ ਮਾਰਨ ਦੀ ਧਮਕੀ ਤੋਂ ਨਿਡਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ … Read more

ਮੇਰੀ ਦਸਤਾਰ ਮੇਰੀ ਸ਼ਾਨ ਮੁਹਿੰਮ ਤਹਿਤ ਸੈਂਕੜੇ ਬਚਿਆਂ ਤੇ ਨੌਜਵਾਨਾਂ ਨੇ ਸਜਾਇਆਂ ਦਸਤਾਰਾਂ

ਤਲਵੰਡੀ ਸਾਬੋ: ਸਾਹਿਬ-ਏ-ਕਮਾਲ ਅੰਮ੍ਰਿਤ ਦੇ ਦਾਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਮੇਰੀ ਦਸਤਾਰ ਮੇਰੀ ਸ਼ਾਨ’ ਕੈਂਪ ਗੁਰੂ ਕੀ ਕਾਸ਼ੀ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਲਗਾਇਆ ਗਿਆ। ਦਸਤਾਰਾਂ ਦੇ ਕੈਂਪ ਦੀ ਸ਼ੁਰੂਆਤ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ (ਜੱਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ) ਦੀ ਹਾਜਰੀ ਵਿਚ ਭਾਈ ਹਰਪਾਲ ਸਿੰਘ … Read more

ਆਗਾਮੀ ਗਣਤੰਤਰ ਦਿਵਸ ਤੋਂ ਲੋਕਾਂ ਦੀ ਸੇਵਾ ਲਈ ਸਮਰਪਿਤ ਹੋਵੇਗੀ ਸੜਕ ਸੁਰੱਖਿਆ ਫੋਰਸ: CM ਮਾਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ‘ਤੇ 461 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਨਵ-ਨਿਯੁਕਤ ਨੌਜਵਾਨਾਂ ਨੂੰ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਦਸਮੇਸ਼ ਪਿਤਾ ਜੀ ਦੇ ਨਕਸ਼ੇ ਕਦਮ ‘ਤੇ ਚੱਲਣ ਦੀ ਅਪੀਲ ਚੰਡੀਗੜ੍ਹ, 17 ਜਨਵਰੀ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ਉੱਤੇ ਪੰਜਾਬ ਦੇ ਮੁੱਖ ਮੰਤਰੀ … Read more

ਮੁੱਖ ਮੰਤਰੀ ਨੇ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਪੀੜਤ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਨੇੜੇ ਸੜਕ ਹਾਦਸੇ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। … Read more

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਤੇ ਪੰਜਾਬੀ ਕਲਾਕਾਰ ਕਿਰਨਬੀਰ ਗਿੱਲ ਅਨੰਦਪੁਰ ਸਾਹਿਬ ਨਤਮਸਤਕ ਹੋਈ!!

ਚੰਡੀਗੜ੍ਹ, 17 ਜਨਵਰੀ 2023: ਪੰਜਾਬੀ ਸ਼ੋਅ “ਧੀਆਂ ਮੇਰੀਆਂ” ਦੀ ਮੁੱਖ ਲੀਡ ਸਾਨਵੀ (ਕਿਰਨਬੀਰ ਗਿੱਲ) ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸ਼ੁਭ ਅਵਸਰ ‘ਤੇ ਪਵਿੱਤਰ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਈ। ਇੱਕ ਦਿਲ ਖਿੱਚਵੇਂ ਨਜ਼ਾਰੇ ਵਿੱਚ, ਸਾਨਵੀ ਨੇ ਪਰਿਵਾਰਕ ਬੰਧਨਾਂ ਦੀ ਮਹੱਤਤਾ ਅਤੇ ਸਿੱਖ ਕੌਮ ਲਈ ਗੁਰੂ ਗੋਬਿੰਦ ਸਿੰਘ ਜੀ ਦੀ ਕੁਰਬਾਨੀ ਬਾਰੇ ਇੱਕ … Read more

ਹਰਿਆਣਾ ਦੇ ਸਾਬਕਾ CM ਭੁਪਿੰਦਰ ਸਿੰਘ ਹੁੱਡਾ ਤੋਂ ED ਦੀ ਪੁੱਛਗਿੱਛ

ਹਰਿਆਣਾ: ਹਰਿਆਣਾ ਦੇ ਸਾਬਕਾ CM ਭੁਪਿੰਦਰ ਸਿੰਘ ਹੁੱਡਾ ਦੀਆਂ ਮੁਸ਼ਕਲਾਂ ਲਗਾਤਾਰ ਵੱਧਦੀ ਨਜ਼ਰ ਆ ਰਹੀਆ ਹਨ। ਈ.ਡੀ ਨੇ ਬੀਤੇ ਦਿਨ 2004-07 ਦੌਰਾਨ ਮਾਨੇਸਰ ‘ਚ ਜ਼ਮੀਨ ਐਕਵਾਇਰ ‘ਚ ਬੇਨਿਯਮੀਆਂ ਨੂੰ ਲੈ ਕੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸੰਬੰਧੀ ਪੁੱਛਗਿੱਛ ਕੀਤੀ। ਸੂਤਰਾਂ ਮੁਤਾਬਕ ਈ.ਡੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.) ਦੇ ਪ੍ਰਬੰਧਾਂ ਦੇ ਅਧੀਨ ਹੁੱਡਾ (76) … Read more

ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਭਰਤਇੰਦਰ ਸਿੰਘ ਚਹਿਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਭਰਤਇੰਦਰ ਸਿੰਘ ਚਹਿਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡ ਰਾਹਤ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚਹਿਲ ਵੱਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਦੀ ਅਰਜ਼ੀ ਸਵੀਕਾਰ ਕਰਦੇ ਹੋਏ 25 ਜਨਵਰੀ ਤੱਕ ਜ਼ਮਾਨਤ ਦੇ ਦਿੱਤੀ ਹੈ। CM ਮਾਨ ਨੂੰ ਗੁਰਪਤਵੰਤ ਸਿੰਘ ਪੰਨੂ … Read more

CM ਮਾਨ ਨੂੰ ਗੁਰਪਤਵੰਤ ਸਿੰਘ ਪੰਨੂ ਦੀ ਧਮਕੀ, ਜੇ ਤਿਰੰਗਾ ਲਹਿਰਾਇਆ ਤਾਂ…

ਚੰਡੀਗੜ੍ਹ: 26 ਜਨਵਰੀ ਤੋਂ ਪਹਿਲਾ ਸਿੱਖ ਫਾਰ ਜਸਟਿਸ (SFJ) ਦੇ ਗਰਮਖਿਆਲੀ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੰਨੂੰ ਇੱਕ ਨਵੀਂ ਵੀਡੀਓ ਜਾਰੀ ਕਰਕੇ ਪੰਜਾਬ ਦੇ ਗੈਂਗਸਟਰਾਂ ਨੂੰ ਉਨ੍ਹਾਂ ਨਾਲ ਸੰਪਰਕ ਕਰਨ ਲਈ ਕਹਿ ਰਿਹਾ ਹੈ, ਤਾਂ ਜੋ ਉਹ ਪੰਜਾਬ ਨੂੰ ਇੱਕ … Read more

ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਸੜਕੀ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਸਮੂਹਿਕ ਯਤਨਾਂ ਦੀ ਲੋੜ ‘ਤੇ ਜ਼ੋਰ

ਮਹੀਨੇ ਦੌਰਾਨ ਸੜਕ ਸੁਰੱਖਿਆ ਸਬੰਧੀ ਸੂਬੇ ਭਰ ਵਿੱਚ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ “ਪੰਜਾਬ ਵਿੱਚ ਐਕਸੀਡੈਂਟ ਬਲੈਕ ਸਪਾਟਸ ਦੀ ਪਛਾਣ ਅਤੇ ਸੋਧ  (ਫੇਜ਼-3)” ਬਾਰੇ ਰਿਪੋਰਟ ਜਾਰੀ ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਸੜਕੀ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਲਈ ਸਾਰੇ ਭਾਈਵਾਲਾਂ ਨੂੰ ਸਰਗਰਮੀ ਨਾਲ … Read more

ਪੰਜਾਬ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਰੇਤ ਅਤੇ ਬਜਰੀ ਦੇਣ ਦੇ ਬਾਵਜੂਦ ਪਿਛਲੇ ਦੋ ਵਿੱਤੀ ਸਾਲਾਂ ਦੌਰਾਨ ਕੁੱਲ 472.50 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ ਹੈ। ਇਸ … Read more

ਮੁੱਖ ਮੰਤਰੀ ਵੱਲੋਂ ਫੌਜੀ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ ‘ਤੇ ਅਫਸੋਸ ਦਾ ਪ੍ਰਗਟਾਵਾ

ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਫੌਜ ਦੇ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਅਤੇ ਅਫਸੋਸ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ 11 ਸਿੱਖ ਐਲ.ਆਈ. ਵਿੱਚ ਤਾਇਨਾਤ 35 ਸਾਲਾ … Read more

ਕਾਂਗਰਸ-‘ਆਪ’ ਇੱਕਠੇ ਮਿਲਕੇ ਲੜਣਗੀਆ ਚੋਣਾਂ, ਮਜੀਠੀਆ ਨੇ ਕੱਸਿਆ ਤੰਜ

ਚੰਡੀਗੜ੍ਹ: ‘ਆਪ’ ਤੇ ਕਾਂਗਰਸ ਦੇ ਗੱਠਜੋੜ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਹੁਣ 18 ਜਨਵਰੀ ਨੂੰ ਹੋਣ ਵਾਲੀਆਂ ਚੰਡੀਗੜ੍ਹ ਮੇਅਰ ਦੀ ਚੋਣ ਕਾਂਗਰਸ ਅਤੇ ‘ਆਪ’ ਸਾਂਝੇ ਤੌਰ ‘ਤੇ ਲੜਨਗੀਆਂ। ਜਦੋਂਕਿ ਕਾਂਗਰਸ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ‘ਤੇ ਚੋਣ ਲੜੇਗੀ। ਚੰਡੀਗੜ੍ਹ ਮੇਅਰ ਚੋਣਾਂ ਵਿੱਚ ਕੁੱਲ 35 ਕੌਂਸਲਰ ਵੋਟ ਪਾਉਣਗੇ। ਪੰਜਾਬ ਸਰਕਾਰ … Read more

ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਏ Zee Punjabi ਦੇ ਸਿਤਾਰੇ!!

ਚੰਡੀਗੜ੍ਹ, 15 ਜਨਵਰੀ 2024: Zee Punjabi ਦੇ ਪ੍ਰਮੁੱਖ ਕਲਾਕਾਰ ਕੀਰਤ, ਸਰਗੁਣ, ਯੁਵਰਾਜ, ਅਤੇ ਦੇਵਾਂਸ਼, ਚੈਨਲ ਦੇ 4 ਸਾਲਾਂ ਦੇ ਸ਼ਾਨਦਾਰ ਸਫ਼ਰ ਨੂੰ ਪੂਰਾ ਕਰਨ ਮੌਕੇ ਅਸ਼ੀਰਵਾਦ ਲੈਣ ਲਈ ਗੁਰਦੁਆਰਾ ਨਾਡਾ ਸਾਹਿਬ ਵਿਖੇ ਇਕੱਠੇ ਹੋਏ। ਸਮੁੱਚੀ ਸਟਾਰ ਕਾਸਟ ਨੇ ਤਿਉਹਾਰ ਦੇ ਮੌਕੇ ਦੌਰਾਨ ਲੋਹੜੀ ਦੀਆਂ ਵਧਾਈਆਂ ਦਿੰਦੇ ਹੋਏ ਮੀਡੀਆ ਨਾਲ ਉਤਸ਼ਾਹ ਨਾਲ ਗੱਲਬਾਤ ਕੀਤੀ। Zee Punjabi … Read more

ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਬੀ.ਡੀ.ਪੀ.ਓ. ਗ੍ਰਿਫ਼ਤਾਰ

ਚੰਡੀਗੜ੍ਹ, 12 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਸਰਬਜੀਤ ਸਿੰਘ ਨੂੰ ਇਲਾਕੇ ਦੇ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਬੀਡੀਪੀਓ ਨੂੰ ਜਾਂਚ … Read more

6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਾਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ 

ਚੰਡੀਗੜ੍ਹ, 12 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਗਿਆਸਪੁਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਚਮਕੌਰ ਸਿੰਘ ਦੇ ਕਾਰਿੰਦਾ ਅਸ਼ੋਕ ਕੁਮਾਰ ਨੂੰ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਮੌਕੇ ਤੋਂ ਫ਼ਰਾਰ ਹੋਏ ਪਟਵਾਰੀ ਤੇ ਉਸਦੇ ਕਾਰਿੰਦੇ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਵੀ … Read more

ਡਾ.ਬਲਜੀਤ ਕੌਰ ਨੇ ਲਖਵੀਰ ਕੌਰ ਪਤਨੀ ਗੁਰਮੀਤ ਸਿੰਘ ਦਾ ਜਾਅਲੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ, 12 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਸੂਬੇ ਦੇ ਹੋਰਾਂ ਵਰਗਾਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ, ਉਥੇ ਹੀ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਵੀ ਕੰਮ ਕਰ ਰਹੀ ਹੈ। ਇਸ ਲੜੀ ਤਹਿਤ ਲਖਵੀਰ ਕੌਰ ਪਤਨੀ ਗੁਰਮੀਤ ਸਿੰਘ ਜਿਸਦਾ ਅਨੁਸੂਚਿਤ ਜਾਤੀ ਸਰਟੀਫਿਕੇਟ … Read more

10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਹੋਵੇਗਾ ਰਾਜ ਪੱਧਰੀ ਬਸੰਤ ਮੇਲਾ

ਚੰਡੀਗੜ੍ਹ, 12 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਰਵਾਇਤੀ ਤੇ ਵਿਰਾਸਤੀ ਮੇਲਿਆਂ ਨੂੰ ਦੇਸ਼-ਦੁਨੀਆਂ ਤੱਕ ਪ੍ਰਫੁੱਲਤ ਕਰਨ ਅਤੇ ਇਨ੍ਹਾਂ ਮੇਲਿਆਂ ਪ੍ਰਤੀ ਲੋਕਾਂ ਦੀ ਰੁਚੀ ਨੂੰ  ਹੋਰ ਵਧਾਉਣ ਲਈ ਰਾਜ ਵਿੱਚ ਸ਼ੁਰੂ ਕੀਤੇ ਗਏ ਮੇਲਿਆਂ ਦੀ ਲੜੀ ਤਹਿਤ 10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ … Read more