10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਹੋਵੇਗਾ ਰਾਜ ਪੱਧਰੀ ਬਸੰਤ ਮੇਲਾ

ਚੰਡੀਗੜ੍ਹ, 12 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਰਵਾਇਤੀ ਤੇ ਵਿਰਾਸਤੀ ਮੇਲਿਆਂ ਨੂੰ ਦੇਸ਼-ਦੁਨੀਆਂ ਤੱਕ ਪ੍ਰਫੁੱਲਤ ਕਰਨ ਅਤੇ ਇਨ੍ਹਾਂ ਮੇਲਿਆਂ ਪ੍ਰਤੀ ਲੋਕਾਂ ਦੀ ਰੁਚੀ ਨੂੰ  ਹੋਰ ਵਧਾਉਣ ਲਈ ਰਾਜ ਵਿੱਚ ਸ਼ੁਰੂ ਕੀਤੇ ਗਏ ਮੇਲਿਆਂ ਦੀ ਲੜੀ ਤਹਿਤ 10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ … Read more

ਪੰਜਾਬ ਏ.ਜੀ.ਟੀ.ਐਫ. ਵੱਲੋਂ ਯੂ.ਏ.ਪੀ.ਏ. ਕੇਸ ਵਿੱਚ ਲੋੜੀਂਦਾ ਰਿੰਦਾ ਦਾ ਮੁੱਖ ਸੰਚਾਲਕ ਕੈਲਾਸ਼ ਖਿਚਨ ਰਾਜਸਥਾਨ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਚੰਡੀਗੜ੍ਹ, 12 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੇ ਆਪ੍ਰੇਸ਼ਨ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ … Read more

ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਹੂੰਝਾ ਫੇਰ ਜਿੱਤ ਹਾਸਲ ਕਰਾਂਗੇ: ਮੁੱਖ ਮੰਤਰੀ

ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਦੇ ਮੁਕੱਦਮੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਬਾਦਲ ਪਰਿਵਾਰ ਦੇ ਪੰਜਾਬ ਵਿਰੋਧੀ ਪੈਂਤੜੇ ਅਤੇ ਮਾੜੇ ਕੰਮਾਂ ਦਾ ਪਰਦਾਫ਼ਾਸ਼ ਕਰਨ ਦਾ ਇੱਕ ਹੋਰ ਮੌਕਾ ਮਿਲੇਗਾ। ਇੱਥੇ 14 ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ … Read more

ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਪੰਜਾਬ ਰੋਡੇਵਜ਼/ਪਨਬੱਸ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ ਹੈ। ਟਰਾਂਸਪੋਰਟ ਮੰਤਰੀ ਨੇ ਇਹ ਭਰੋਸਾ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਨਾਲ … Read more

ਠੰਡੇ ਸਮੋਸਿਆਂ ਨੇ ਪਾਇਆ ਕਲੇਸ਼, ਦੋ ਧਿਰਾਂ ਹੋਈਆ ਆਹਮੋ-ਸਾਹਮਣੇ

ਪਟਿਆਲਾ: ਪਟਿਆਲਾ ਸ਼ਹਿਰ ਪਿਛਲੇ ਕੁਝ ਦਿਨਾਂ ਤੋਂ ਹਾਦਸਿਆਂ ਜਾਂ ਝੱਗੜੀਆਂ ਕਰਕੇ ਚਰਚਾ ‘ਚ ਹੈ। ਹੁਣ ਪਟਿਆਲਾ ਦੇ ਨਵੇਂ ਬੱਸ ਸਟੈਂਡ ਤੇ ਬੀਤੇ ਦਿਨ ਸਮੋਸਿਆਂ ਨੂੰ ਲੈ ਕੇ ਝੱਗੜਾ ਹੋ ਗਿਆ। ਸਮੋਸਿਆਂ ਦਾ ਮਾਮਲਾ ਅਜਿਹਾ ਗਰਮਾਇਆਂ ਕਿ ਦੋਹਾਂ ਧਿਰਾਂ ਨੇ ਤਲਵਾਰਾਂ ਤੇ ਖੁਰਚਣਿਆਂ ਨਾਲ ਇਕ ਦੂਜੇ ਤੇ ਹਮਲਾ ਕਰ ਦਿੱਤਾ। ਇਸ ਝੜਪ ਦੌਰਾਨ ਚਾਰ ਜਣੇ ਜ਼ਖ਼ਮੀ … Read more

ਨਵਾਂ ਰਿਕਾਰਡ: ਪੰਜਾਬ ‘ਚ ਇਕ ਦਿਨ ਵਿਚ ਲੰਬਿਤ ਪਏ ਇੰਤਕਾਲਾਂ ਦੇ 31538 ਮਾਮਲੇ ਨਿਪਟਾਏ:

ਚੰਡੀਗੜ੍ਹ, 6 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਸ਼ਨੀਵਾਰ ਨੂੰ ਛੁੱਟੀ ਵਾਲੇ ਦਿਨ ਪੂਰੇ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ (ਲੰਬਿਤ) ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਇੰਤਕਾਲ ਦੇ ਲੰਬਿਤ ਪਏ … Read more

ਵਿਨੀਤ ਵਰਮਾ ਵੱਲੋਂ ਵਪਾਰੀਆਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਆਬਕਾਰੀ ਕਮਿਸ਼ਨਰ ਨਾਲ ਮੁਲਾਕਾਤ

ਆਬਕਾਰੀ ਕਮਿਸ਼ਨਰ ਨੇ ਵਪਾਰੀਆਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ,  5 ਜਨਵਰੀ: ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਸ੍ਰੀ ਵਿਨੀਤ ਵਰਮਾ ਨੇ ਅੱਜ ਕਮਿਸ਼ਨਰ ਆਬਕਾਰੀ ਪੰਜਾਬ ਸ੍ਰੀ ਵਰੁਣ ਰੂਜਮ ਨਾਲ ਮੀਟਿੰਗ ਕੀਤੀ। ਅੱਜ ਇੱਥੇ ਆਬਕਾਰੀ ਤੇ ਕਰ ਭਵਨ, ਸੈਕਟਰ 69, ਮੁਹਾਲੀ ਵਿਖੇ ਹੋਈ ਮੀਟਿੰਗ ਦੌਰਾਨ ਮੈਂਬਰ ਸ੍ਰੀ ਵਿਨੀਤ ਵਰਮਾ … Read more

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ 17 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 19.83 ਕਰੋੜ ਰੁਪਏ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 5 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਕਰਨ ਵਾਲੇ 17007 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 19.83 ਕਰੋੜ ਰੁਪਏ … Read more

ਪੰਜਾਬ ‘ਚ ਅਗਲੇ ਤਿੰਨ ਦਿਨ ਤੱਕ ਜਾਰੀ ਰਹੇਗੀ ਹੱਡ ਚਿਰਵੀ ਠੰਡ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਚੰਡੀਗੜ੍ਹ: ਪੰਜਾਬ ‘ਚ ਲਗਾਤਾਰ ਹੋ ਰਹੀ ਠੰਡ ਤੋਂ ਆਉਣ ਵਾਲੇ ਸਮੇਂ ਵਿਚ ਵੀ ਰਾਹਤ ਮਿਲਣ ਦਟ ਕੋਈ ਸੰਕੇਂਤ ਨਹੀਂ ਹਨ। ਸਾਲ ਦੀ ਸ਼ੁਰੂਆਤ ਤੋਂ ਹੀ ਪੰਜਾਬ ਭਰ ਵਿਚ ਠੰਡ ਲਗਾਤਾਰ ਵੱਧੀ ਹੈ। ਠੰਡ ਵੱਧਣ ਨਾਲ ਧੁੰਦ ‘ਚ ਵੀ ਵਾਧਾ ਦੇਖਿਆ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਓਰੈਂਜ ਅਲਰਟ ਜਾਰੀ ਕਰ ਦਿੱਤਾ ਹੈ। … Read more

ਵਿਜੀਲੈਂਸ ਬਿਉਰੋ ਵੱਲੋਂ ਦੋ ਸਰਪੰਚਾਂ ਤੇ ਦੋ ਪੰਚਾਇਤ ਸਕੱਤਰਾਂ ਖਿਲਾਫ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੱਖਾਂ ਰੁਪਏ ਦਾ ਗਬਨ ਦੇ ਦੋਸ਼ ਹੇਠ ਮੁਕੱਦਮੇ ਦਰਜ

ਦੋ ਸਰਪੰਚ ਤੇ ਇੱਕ ਪੰਚਾਇਤ ਸਕੱਤਰ ਨੂੰ ਕੀਤਾ ਗ੍ਰਿਫਤਾਰ ਚੰਡੀਗੜ੍ਹ 4 ਜਨਵਰੀ: ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਚਲਾਈ ਮੁਹਿੰਮ ਤਹਿਤ ਦੋ ਸਰਪੰਚਾਂ ਅਤੇ ਦੋ ਪੰਚਾਇਤ ਸਕੱਤਰਾਂ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੱਖਾਂ ਰੁਪਏ ਦਾ ਗਬਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧ ਵਿੱਚ ਦੋ ਸਰਪੰਚਾਂ ਤੇ ਇੱਕ ਪੰਚਾਇਤ ਸਕੱਤਰ ਨੂੰ … Read more

ਪੰਜਾਬ ਸਰਕਾਰ ਨੇ ਮਾਘੀ ਮੇਲੇ ਦੌਰਾਨ ਘੋੜਿਆਂ ਸਬੰਧੀ ਗਤੀਵਿਧੀਆਂ ਨੂੰ ਦਿੱਤੀ ਪ੍ਰਵਾਨਗੀ

• ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਪਸ਼ੂਧਨ ਮੇਲੇ ‘ਚ ਹੁਸ਼ਿਆਰਪੁਰ ਨੂੰ ਛੱਡ ਕੇ ਸੂਬੇ ਭਰ ਦੇ ਘੋੜਾ ਮਾਲਕ ਹਿੱਸਾ ਲੈ ਸਕਦੇ ਹਨ: ਗੁਰਮੀਤ ਸਿੰਘ ਖੁੱਡੀਆਂ • ਚਾਹਵਾਨ ਮਾਲਕ ਆਪਣੇ ਘੋੜਿਆਂ ਦੀ ਗਲੈਂਡਰਜ਼ ਟੈਸਟਿੰਗ ਦੀ ਨੈਗਟਿਵ ਰਿਪੋਰਟ ਲਿਆਉਣਾ ਯਕੀਨੀ ਬਣਾਉਣ: ਪਸ਼ੂ ਪਾਲਣ ਮੰਤਰੀ ਚੰਡੀਗੜ੍ਹ, 4 ਜਨਵਰੀ: ਸੂਬੇ ਦੇ ਘੋੜਾ ਮਾਲਕਾਂ ਅਤੇ ਬਰੀਡਰਾਂ ਨੂੰ ਵੱਡੀ ਖੁਸ਼ਖਬਰੀ … Read more

10,000 ਰੁਪਏ ਰਿਸ਼ਵਤ ਮੰਗਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 4 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਵਸੀਕਾ ਨਵੀਸ ਜਸਪਾਲ ਸਿੰਘ, ਵਾਸੀ ਮੁਹੱਲਾ ਕੋਟ ਮੰਗਲ ਸਿੰਘ, ਸ਼ਿਮਲਾਪੁਰੀ, ਲੁਧਿਆਣਾ ਨੂੰ ਮਾਲ ਮਹਿਕਮੇ ਦੇ ਮੁਲਾਜ਼ਮਾਂ ਦੇ ਨਾਂ ‘ਤੇ 10,000 ਰੁਪਏ ਰਿਸ਼ਵਤ ਦੇਣ ਦੀ ਮੰਗ ਕਰਦਿਆਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ … Read more

ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਦੀ ਨਿਵੇਕਲੀ ਪਹਿਲ

ਛੁੱਟੀ ਵਾਲੇ ਦਿਨ ਸ਼ਨਿੱਚਰਵਾਰ 6 ਜਨਵਰੀ ਨੂੰ ਪੰਜਾਬ ਭਰ ਵਿੱਚ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਚੰਡੀਗੜ੍ਹ, 4 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 6 ਜਨਵਰੀ (ਸ਼ਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਪੰਜਾਬ … Read more

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਦੀ ਕਵਾਇਦ

ਮੁਹਾਲੀ ਤਹਿਸੀਲ ਵਿੱਚ ਬਣੇਗਾ ਅਤਿ-ਆਧੁਨਿਕ ਸਬ ਰਜਿਸਟਰਾਰ ਦਫਤਰ, ਇਕੋ ਛੱਤ ਹੇਠ 90 ਮਿੰਟਾਂ ਅੰਦਰ ਹੋਵੇਗੀ ਜਾਇਦਾਦ ਦੀ ਰਜਿਸਟਰੀ: ਅਨੁਰਾਗ ਵਰਮਾ ਮੁੱਖ ਸਕੱਤਰ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਵੱਖ-ਵੱਖ ਦਫ਼ਤਰਾਂ ਦਾ ਅਚਨਚੇਤੀ ਦੌਰਾ, ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਹਾਸਲ ਕੀਤੀ ਫੀਡਬੈਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ)/ਚੰਡੀਗੜ੍ਹ, 4 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ … Read more

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ ਐਨ.ਡੀ.ਏ. ਸਮੇਤ ਹੋਰ ਸਰਵਿਸਿਜ਼ ਟਰੇਨਿੰਗ ਅਕੈਡਮੀਆਂ ਵਿੱਚ ਹੋਏ ਸ਼ਾਮਲ

• ਇੰਸਟੀਚਿਊਟ ਦੇ 147 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਹੋ ਚੁੱਕੇ ਹਨ ਸ਼ਾਮਲ • ਅਮਨ ਅਰੋੜਾ ਨੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁੱਭਕਾਮਨਾਵਾਂ ਚੰਡੀਗੜ੍ਹ, 4 ਜਨਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੁਹਾਲੀ) ਦੇ ਅੱਠ ਕੈਡਿਟ ਪਿਛਲੇ ਦੋ ਹਫ਼ਤਿਆਂ ਦੌਰਾਨ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.), ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.) … Read more

ਜਿੰਪਾ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ 

ਚੰਡੀਗੜ੍ਹ, 2 ਜਨਵਰੀ:  ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਆਪਣੇ ਦਫਤਰ ਵਿਚ ਇਕ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿਚ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ ਲਈ ਜਿੰਨੇ ਵੀ ਪ੍ਰੋਜੈਕਟ ਚੱਲ ਰਹੇ ਹਨ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਜਿੰਪਾ ਨੇ ਕਿਹਾ ਕਿ ਮੁੱਖ … Read more

ਪੰਜਾਬ ਦੇ ਸਕੂਲਾਂ ‘ਤੇ ਸੇਵਾ ਕੇਂਦਰਾਂ ਦਾ ਬੱਦਲਿਆ ਸਮਾਂ

ਚੰਡੀਗੜ੍ਹ: ਪੰਜਾਬ ‘ਚ ਲਗਾਤਾਰ ਵੱਧ ਰਹੀ ਠੰਡ ਨੂੰ ਲੈ ਕੇ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ‘ਚ ਬਦਲਾ ਕੀਤਾ ਹੈ। ਹੁਣ ਅੱਜ 1 ਜਨਵਰੀ ਤੋਂ ਲੈ ਕੇ ਅਗਲੀ 14 ਜਨਵਰੀ ਤੱਕ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 3 ਵਜੇ ਬੰਦ ਹੋਣਗੇ। “ਮੁੰਡਾ ਰੌਕਸਟਾਰ: ਪਿਆਰ ਅਤੇ ਇੰਸਾਫ਼ ਦੀ ਲੜਾਈ, ਇਸ ਲੋਹੜੀ ‘ਤੇ 12 ਜਨਵਰੀ … Read more

ਰਾਸ਼ਟਰੀ ਬਾਲ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਨੇ  ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਬੱਚਿਆਂ ਦੇ ਅਧਿਕਾਰਾਂ ਨਾਲ ਸਬੰਧਤ ਕਾਨੂੰਨਾਂ ਨੂੰ ਲਾਗੂ ਕਰਨ ਅਤੇ ਵੱਖ-ਵੱਖ ਸਕੀਮਾਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 27 ਦਸੰਬਰ: ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ, ਨਵੀਂ ਦਿੱਲੀ ਦੇ ਚੇਅਰਮੈਨ, ਸ੍ਰੀ ਪ੍ਰਿਯੰਕ ਕੰਨਗੂ ਨੇ ਪੰਜਾਬ ਦੇ ਵੱਖ ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਬੱਚਿਆਂ ਦੇ ਅਧਿਕਾਰਾਂ ਨਾਲ ਸਬੰਧਤ ਕਾਨੂੰਨਾਂ ਨੂੰ ਲਾਗੂ ਕਰਨ ਅਤੇ ਵੱਖ-ਵੱਖ ਸਕੀਮਾਂ ਦੀ ਸਮੀਖਿਆ ਲਈ ਮੀਟਿੰਗ … Read more