Thailand ’ਚ ਬਜ਼ੁਰਗ ਸਿੱਖ ਨਾਲ ਕੁੱਟਮਾਰ ਅਤੇ ਲਾਹੀ ਦਸਤਾਰ: Video ਵਾਇਰਲ |

0
1
37 ਕਰੋੜ ਦੀ ਲਾਗਤ ਨਾਲ ਬਣੇਗਾ ਵਿਸ਼ੇਸ਼ ਕੇਂਦਰ !

SGPC ਪ੍ਰਧਾਨ ਵੱਲੋਂ ਘਟਨਾ ਦੀ ਨਿਖੇਧੀ
ਥਾਈਲੈਂਡ ’ਚ ਇੱਕ ਬਜ਼ੁਰਗ ਸਿੱਖ ਨਾਲ ਕੁੱਟਮਾਰ ਅਤੇ ਦਸਤਾਰ ਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਾਰੀ ਘਟਨਾ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਕੁਝ ਔਰਤਾਂ ਵੱਲੋਂ ਇੱਕ ਸਿੱਖ ਬਜ਼ੁਰਗ ਨਾਲ ਬਹਿਸਬਾਜ਼ੀ ਤੋਂ ਬਾਅਦ ਕੁੱਟਮਾਰ ਕੀਤੀ ਜਾ ਰਹੀ ਹੈ। ਇਨ੍ਹਾਂ ਹੀ ਨਹੀਂ ਵੀਡੀਓ ਵਿੱਚ ਕੁੜੀਆਂ ਬਜ਼ੁਰਗ ਦੀ ਦਸਤਾਰ ਦੀ ਉਤਾਰਦੀਆਂ ਵੀ ਨਜ਼ਰ ਆ ਰਹੀਆਂ ਹਨ।ਥਾਈਲੈਂਡ ’ਚ ਬਜ਼ੁਰਗ ਸਿੱਖ ਵਿਅਕਤੀ ਦੀ ਦਸਤਾਰ ਉਤਾਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿਖੇਧੀਥਾਈਲੈਂਡ ਵਿਚ ਇੱਕ ਬਜ਼ੁਰਗ ਵਿਅਕਤੀ ਨਾਲ ਕੁੱਟਮਾਰ ਕੀਤੇ ਜਾਣ ਅਤੇ ਉਸ ਦੀ ਦਸਤਾਰ ਉਤਾਰੇ ਜਾਣ ਸਬੰਧੀ ਸੋਸ਼ਲ ਮੀਡੀਆ ’ਤੇ ਸਾਹਮਣੇ ਆ ਰਹੀ ਵੀਡੀਓ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਅਤੇ ਚਿੰਤਾਜਨਕ ਆਖਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬਜ਼ੁਰਗ ਸਿੱਖ ਦੀ ਦਸਤਾਰ ਦੀ ਜਾਣਬੁੱਝ ਕੇ ਬੇਅਦਬੀ ਕਰਨਾ ਅਤੇ ਉਸ ਨਾਲ ਮਾਰਕੁਟਾਈ ਕੀਤੇ ਜਾਣ ਦੀ ਘਟਨਾ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਹੈ।ਉਨ੍ਹਾਂ ਕਿਹਾ ਕਿ ਦਸਤਾਰ ਸਿੱਖ ਦੀ ਪਛਾਣ ਅਤੇ ਸਤਿਕਾਰ ਦਾ ਪ੍ਰਤੀਕ ਹੈ, ਇਸ ਲਈ ਇਸ ਨਾਲ ਕਿਸੇ ਵੀ ਤਰ੍ਹਾਂ ਦੀ ਅਪਮਾਨਜਨਕ ਹਰਕਤ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ। ਉਨ੍ਹਾਂ ਜਿਥੇ ਭਾਰਤ ਦੇ ਵਿਦੇਸ਼ ਮੰਤਰੀ ਨੂੰ ਇਹ ਮਾਮਲਾ ਕੂਟਨੀਤਕ ਤੌਰ ’ਤੇ ਥਾਈਲੈਂਡ ਸਰਕਾਰ ਕੋਲ ਉਠਾਉਣ ਲਈ ਆਖਿਆ, ਉਥੇ ਹੀ ਥਾਈਲੈਂਡ ਦੇ ਸਬੰਧਤ ਅਧਿਕਾਰੀਆਂ ਨੂੰ ਵੀ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਅਪੀਲ ਕੀਤੀ।ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਥਾਈਲੈਂਡ ਸਥਿਤ ਭਾਰਤੀ ਦੂਤਾਵਾਸ ਰਾਹੀਂ ਮਾਮਲੇ ਦੀ ਜਾਣਕਾਰੀ ਲੈ ਕੇ ਪੀੜਤ ਨੂੰ ਲੋੜੀਂਦੀ ਕਾਨੂੰਨੀ ਅਤੇ ਕੌਂਸਲਰ ਸਹਾਇਤਾ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਅਤੇ ਯਾਤਰਾ ਕਰਦੇ ਸਿੱਖਾਂ ਦੀ ਸੁਰੱਖਿਆ, ਧਾਰਮਿਕ ਪਛਾਣ ਅਤੇ ਸਨਮਾਨ ਨੂੰ ਯਕੀਨੀ ਬਣਾਉਣਾ ਸਬੰਧਤ ਸਰਕਾਰਾਂ ਦੀ ਜ਼ਿੰਮੇਵਾਰੀ ਹੈ।Read More

Rozana Times

LEAVE A REPLY

Please enter your comment!
Please enter your name here