ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮੁੱਖ ਕਾਤਲ ਗੋਲਡੀ ਬਰਾੜ ਨੂੰ ਕੇਂਦਰ ਨੇ ਐਲਾਨਿਆਂ ਅੱਤਵਾਦੀ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸੋਮਵਾਰ ਨੂੰ ਇੱਕ ਵੱਡਾ ਫੈਸਲਾ ਲੈਂਦਿਆਂ ਖ਼ਤਰਨਾਕ ਗੈਂਗਸਟਰ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਕੇਂਦਰੀ ਗ੍ਰਹਿ ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਦੇ ਤਹਿਤ ਹੁਣ ਗੋਲਡੀ ਬਰਾੜ ਵਿਰੁਧ ਕਾਰਵਾਈ ਅੱਤਵਾਦੀ ਵਜੋਂ ਕੀਤੀ ਜਾਵੇਗੀ। ਸੂਤਰਾਂ ਮੁਤਾਬਕ ਕੇਂਦਰ ਦੇ ਇਸ ਕਦਮ ਤੋਂ ਪਿੱਛੋਂ ਉਸਨੂੰ ਦੇਸ ’ਚ ਵਾਪਸ ਲਿਆਉਣ ਲਈ ਵੀ ਛੇਤੀ ਕਦਮ ਚੁੱਕੇ ਜਾਣਗੇ। ਕਿਹਾ ਜਾ ਰਿਹਾ ਹੈ ਕਿ ਮੂਲ ਰੂਪ ਵਿਚ ਕੁਝ ਸਾਲ ਪਹਿਲਾਂ ਕੈਨੇਡਾ ਗਿਆ ਗੋਲਡੀ ਬਰਾੜ ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਅਮਰੀਕਾ ਵਿਚ ਰਹਿ ਰਿਹਾ ਹੈ।

ਪੰਜਾਬ ‘ਚ 45% ਪੈਟਰੋਲ ਪੰਪ ਹੋਏ ਬੰਦ, ਸਬਜ਼ੀਆਂ ਹੋਇਆ ਮੰਹੀਗਿਆਂ, ਜਾਣੋ ਅਸਲ ਕਾਰਨ

ਜ਼ਿਕਰਯੋਗ ਹੈ ਕਿ ਹਾਲੇ ਕੁੱਝ ਦਿਨ ਪਹਿਲਾਂ ਹੀ ਕੇਂਦਰ ਵਲੋਂ ਇੱਕ ਹੋਰ ਗੈਂਗਸਟਰ ਲਖਬੀਰ ਲੰਡਾ ਨੂੰ ਵੀ ਅੱਤਵਾਦੀ ਐਲਾਨਿਆ ਸੀ। ਲੰਡਾ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਤ ਹੈ ਜਦੋਂ ਕਿ ਗੋਲਡੀ ਬਰਾੜ, ਜਿਸਦਾ ਪੂਰਾ ਨਾਮ ਸਤਿੰਦਰਜੀਤ ਸਿੰਘ ਬਰਾੜ ਹੈ, ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਉਹ ਜੁਰਮ ਦੀ ਦੁਨੀਆ ਵਿਚ ਉਸ ਸਮੇਂ ਸ਼ਾਮਲ ਹੋਇਆ ਸੀ, ਜਦ ਉਸਦੇ ਚਚੇਰੇ ਭਰਾ ਦਾ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੇ ਕਤਲ ਪਿੱਛੇ ਵੀ ਉਨ੍ਹਾਂ ਇਹੋ ਕਾਰਨ ਦਸਿਆ ਸੀ। ਗੌਰਤਲਬ ਹੈ ਕਿ 29 ਮਈ 2022 ਦੀ ਸ਼ਾਮ ਨੂੰ ਸਿੱਧੂ ਮੂਸੇਵਾਲਾ ਦੇ ਹੋਏ ਕਤਲ ਤੋਂ ਬਾਅਦ ਸਭ ਤੋਂ ਪਹਿਲੀਂ ਜਿੰਮੇਵਾਰੀ ਗੋਲਡੀ ਬਰਾੜ ਵਲੋਂ ਹੀ ਲਈ ਗਈ ਸੀ। ਉਸਨੂੰ ਗੈਂਗਸਟਰ ਲਾਰੈਂਸ ਬਿਸਨੋਈ ਦਾ ਨਜਦੀਕੀ ਮੰਨਿਆਂ ਜਾਂਦਾ ਹੈ।

See also  ਮਾਤਾ ਚਰਨ ਕੌਰ ਨੇ ਆਪਣੇ ਪੁੱਤ ਸਿੱਧੂ ਨੂੰ ਯਾਦ ਕਰਦਿਆਂ ਸਾਂਝੀ ਕੀਤੀ ਪੋਸਟ