ਕੇਂਦਰੀ ਖੇਡ ਮੰਤਰਾਲੇ ਦਾ ਵੱਡਾ ਐਕਸ਼ਨ, WFI ਦੀ ਨਵੀਂ ਸੰਸਥਾ ਦੀ ਮਾਨਤਾ ਕੀਤੀ ਰੱਦ

ਨਵੀਂ ਦਿੱਲੀ: ਕੇਂਦਰੀ ਖੇਡ ਮੰਤਰਾਲੇ ਨੇ ਵੱਡਾ ਐਕਸ਼ਨ ਲੈਂਦੇ ਹੋਏ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੀ ਨਵੀਂ ਸੰਸਥਾ ਦੀ ਮਾਨਤਾ ਰੱਦ ਕਰ ਦਿੱਤੀ ਹੈ। ਕੁਸ਼ਤੀ ਫੈਡਰੇਸ਼ਨ ਖ਼ਿਲਾਫ਼ ਇਹ ਕਾਰਵਾਈ ਕੌਮੀ ਕੁਸ਼ਤੀ ਮੁਕਾਬਲੇ ਕਰਵਾਉਣ ਵਿੱਚ ਜਲਦਬਾਜ਼ੀ ਕਾਰਨ ਕੀਤੀ ਗਈ ਹੈ। ਮੰਤਰਾਲੇ ਨੇ WFI ਦੇ ਨਵੇਂ ਨਿਯੁਕਤ ਪ੍ਰਧਾਨ ਸੰਜੇ ਸਿੰਘ ਨੂੰ ਵੀ ਮੁਅੱਤਲ ਕਰ ਦਿੱਤਾ ਹੈ। ਸੰਜੇ ਸਿੰਘ ਨੂੰ ਭਾਜਪਾ ਦੇ ਸੰਸਦ ਮੈਂਬਰ ਅਤੇ WFI ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਦਾ ਕਰੀਬੀ ਦੱਸਿਆ ਜਾਂਦਾ ਹੈ। ਉਸ ਨੂੰ ਵੀ ਹੁਣ ਸਸਪੈਂਡ ਕਰ ਦਿੱਤਾ ਗਿਆ ਹੈ।

ਅਜ਼ਾਨ ਪੜ੍ਹ ਰਹੇ ਸਾਬਕਾ SSP ਦਾ ਗੋ.ਲੀਆਂ ਮਾਰ ਕੇ ਕ.ਤਲ

ਦਰਅਸਲ, ਜਦੋਂ ਤੋਂ ਸੰਜੇ ਸਿੰਘ ਨੇ ਭਾਰਤੀ ਕੁਸ਼ਤੀ ਮਹਾਸੰਘ ਦੀ ਚੋਣ ਜਿੱਤੀ ਹੈ ਅਤੇ ਇਹ ਤੈਅ ਹੋਇਆ ਹੈ ਕਿ ਉਹ ਇਸ ਦੇ ਪ੍ਰਧਾਨ ਬਣਨਗੇ, ਪਹਿਲਵਾਨਾਂ ਨੇ ਇਸ ‘ਤੇ ਇਤਰਾਜ਼ ਜਤਾਇਆ ਹੈ। ਪਹਿਲਵਾਨਾਂ ਨੇ ਕਿਹਾ ਕਿ ਸੰਜੇ ਸਿੰਘ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਕਰੀਬੀ ਹਨ ਅਤੇ ਅਜਿਹੇ ‘ਚ WFI ‘ਚ ਕਿਸੇ ਤਰ੍ਹਾਂ ਦੇ ਸੁਧਾਰ ਦੀ ਉਮੀਦ ਨਹੀਂ ਹੈ। ਹਾਲਾਂਕਿ, ਕੁਸ਼ਤੀ ਫੈਡਰੇਸ਼ਨ ਦੀ ਮਾਨਤਾ ਅਤੇ ਸੰਜੇ ਸਿੰਘ ਨੂੰ ਕਿਸ ਕਾਰਨ ਮੁਅੱਤਲ ਕੀਤਾ ਗਿਆ ਹੈ, ਇਹ ਬਿਲਕੁਲ ਵੱਖਰਾ ਮਾਮਲਾ ਹੈ।

See also  ਚਾਹ ਵਾਲੀ ਕੇਤਲੀ 'ਚੋਂ 810 ਗ੍ਰਾਮ ਹੈਰੋਇਨ ਬਰਾਮਦ