ਪੰਜਾਬ ‘ਚ ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲੇ ਪੜ੍ਹ ਲਵੋ ਇਹ ਖ਼ਬਰ, ਨਹੀਂ ਤਾਂ ਹੋਵੇਗੀ ਮੁਸ਼ਕਲ

ਲੁਧਿਆਣਾ: ਕੱਲ ਨੂੰ ਪੰਜਾਬ ਦੀ ਸਰਕਾਰੀ ਬੱਸਾਂ ‘ਚ ਸਫ਼ਰ ਕਰਨਾ ਮੁਸ਼ਕਲ ਹੋ ਸਕਦਾ ਕਿਉਂਕਿ ਕੇਂਦਰ ਸਰਕਾਰ ਵੱਲੋਂ ਬਣਾਏ ਹਿੱਟ ਐਂਡ ਰਨ ਕਾਲੇ ਕਾਨੂੰਨ ਕਾਰਨ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਕਾਮਿਆਂ ਨੇ ਇਸ ਖਿਲਾਫ ਆਵਾਜ਼ ਬੁਲੰਦ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਤੋਂ ਬਾਅਦ ਕਰਮੀਆਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦੇ ਹੋਏ ਕਾਮਿਆਂ ਨੇ ਬੱਸਾਂ ‘ਚ ਜਿੰਨੀਆਂ ਵੀ ਸਵਾਰੀਆਂ ਸੀਟਾਂ ਹਨ, ਓਨੀਆਂ ਹੀ ਸਵਾਰੀਆਂ ਬੱਸਾਂ ‘ਚ ਬਿਠਾਉਣ ਦਾ ਐਲਾਨ ਕੀਤਾ ਹੈ ਕਿਉਂਕਿ ਹਿੱਟ ਐਂਡ ਰਨ ਕਾਨੂੰਨ ਕਾਰਨ ਉਹ ਕੋਈ ਜ਼ੋਖਮ ਨਹੀਂ ਉਠਾਉਣਾ ਚਾਹੁੰਦੇ।

ਰਾਹੁਲ ਗਾਂਧੀ ਨੂੰ ਦਿੱਤੀ ਗਈ ਮੰਦਿਰ ਦੇ ਅੰਦਰ ਜਾਉਣ ਦੀ ਇਜ਼ਾਜ਼ਤ

ਇਸ ਕਾਰਨ ਡਰਾਈਵਰ-ਕੰਡਕਟਰਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੇ ਨਾਲ ਹੀ ਰੋਜ਼ਾਨਾ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੇ ਲੋਕਾਂ ਨੂੰ ਵੀ ਔਖ ਹੋ ਸਕਦੀ ਹੈ। ਇਸ ਨਵੇਂ ਕਾਨੂੰਨਾਂ ਨੂੰ ਲੈ ਕੇ ਮੁਲਾਜ਼ਮਾਂ ‘ਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ। ਉਨ੍ਹਾਂ ਕਿਹਾ ਕਿ ਗਣਤੰਤਰ ਦਿਹਾੜੇ ਮੌਕੇ ਉਹ ਪੰਜਾਬ ਦੇ ਮੁੱਖ ਮੰਤਰੀ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕਰਨਗੇ। ਟਰਾਂਸਪੋਰਟ ਦੇ ਮੁਲਾਜ਼ਮਾਂ ਵੱਲੋਂ 52 ਸੀਟਾਂ ਵਾਲੀ ਬੱਸ ਵਿੱਚ 23 ਜਨਵਰੀ ਤੋਂ 52 ਸਵਾਰੀਆਂ ਨੂੰ ਸਫ਼ਰ ਕਰਵਾਇਆ ਜਾਵੇਗਾ ਅਤੇ 23 ਜਨਵਰੀ ਨੂੰ ਲੁਧਿਆਣੇ ਵਿਖੇ ਟਰੱਕ ਯੂਨੀਅਨਾਂ ਅਤੇ ਪਨਬੱਸ, ਪੀ. ਆਰ. ਟੀ. ਸੀ. ਦੇ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ।

See also  ਹੁਸ਼ਿਆਰਪੁਰ ਦੇ ਆਨੰਦਗੜ੍ਹ ਪਿੰਡ 'ਚ 10 ਦਿਨਾਂ ਲਈ ਮੈਡੀਟੇਸ਼ਨ ਸੈਸ਼ਨ 'ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ