CM ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਕਾਂਗਰਸ ਵਰਕਰਾਂ ਤੇ ਕੀਤੀ ਗਈ ਵਾਟਰ ਕੈਨਨ ਦੀ ਵਰਤੋਂ

ਚੰਡੀਗੜ੍ਹ: ਚੰਡੀਗੜ੍ਹ ਵਿਚ ਅੱਜ ਪੰਜਾਬ ਯੂਥ ਕਾਂਗਰਸ ਦੇ ਵਰਕਰਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਚੰਡੀਗੜ੍ਹ ਪੁਲਿਸ ਨੇ ਵਰਕਰਾਂ ਨੂੰ ਪਿਛੇ ਖਦੇੜਨ ਲਈ ਵਾਟਰ ਕੈਨਨ ਦਾ ਇਸਤਮਾਲ ਕੀਤਾ।

 

ਇਹ ਵਰਕਰ ਸੈਕਟਰ 15 ਸਥਿਤ ਪੰਜਾਬ ਕਾਂਗਰਸ ਭਵਨ ਤੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣਾ ਚਾਹੁੰਦੇ ਸਨ, ਜਿੱਥੇ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ ਜਾਣਾ ਸੀ ਪਰ ਉਨ੍ਹਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਕਾਂਗਰਸ ਭਵਨ ਨੇੜੇ ਬੈਰੀਕੇਡ ਲਗਾ ਦਿੱਤੇ ਸਨ, ਜਿੱਥੇ ਪ੍ਰਦਰਸ਼ਨਕਾਰੀਆਂ ’ਤੇ ਜਲ ਤੋਪਾਂ ਦੀ ਵਰਤੋਂ ਕੀਤੀ ਗਈ। ਚੰਡੀਗੜ੍ਹ ਪੁਲਿਸ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਕੇ ਲੈ ਗਈ।

See also  ਚੰਡੀਗੜ੍ਹ ਪੁਲਿਸ ਨੇ ਕੱਟਿਆ 'ਆਪ' ਪਾਰਟੀ ਵਿਧਾਇਕ ਦੀ ਗੱਡੀ ਦਾ ਚਲਾਨ